July 2, 2022

Aone Punjabi

Nidar, Nipakh, Nawi Soch

ਜਵਾਹਰਲਾਲ ਨਹਿਰੂ ਨੂੰ ਦੇਸ਼ ਅੱਜ ਕਰ ਰਿਹਾ ਯਾਦ, ਪੀਐਮ ਮੋਦੀ, ਸੋਨੀਆ ਗਾਂਧੀ ਸਮੇਤ ਤਮਾਮ ਦਿੱਗਜਾਂ ਨੇ ਦਿੱਤੀ ਸ਼ਰਧਾਂਜਲੀ

1 min read

 ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਦੇਸ਼ ਯਾਦ ਕਰ ਰਿਹਾ ਹੈ। ਉਨ੍ਹਾਂ ਦਾ ਜਨਮ ਦਿਨ ਪੂਰੇ ਦੇਸ਼ ‘ਚ ਮਨਾਇਆ ਜਾ ਰਿਹਾ ਹੈ। ਇਸ ਖ਼ਾਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਸਾਰੇ ਦਿੱਗਜ ਨੇਤਾਵਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੇ ਨਾਲ ਹੀ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਸ਼ਾਂਤੀਵਨ ‘ਚ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਜੈਅੰਤੀ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਆਜ਼ਾਦ ਭਾਰਤ ਤੋਂ ਬਾਅਦ ਦੇਸ਼ ਦੀ ਵਾਗਡੋਰ ਸੰਭਾਲਣ ਵਾਲੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਅੱਜ ਜਨਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਨੂੰ ਸ਼ਰਧਾਂਜਲੀ ਦਿੱਤੀ ਹੈ। ਪੀਐਮ ਮੋਦੀ ਨੇ ਟਵੀਟ ‘ਚ ਲਿਖਿਆ, “ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਜੀ ਨੂੰ ਉਨ੍ਹਾਂ ਦੀ ਜੈਅੰਤੀ ‘ਤੇ ਮੇਰੀ ਨਿਮਰ ਸ਼ਰਧਾਂਜਲੀ।’

ਦੱਸ ਦੇਈਏ ਕਿ ਪੰਡਤ ਨਹਿਰੂ ਦਾ ਜਨਮ 14 ਨਵੰਬਰ 1889 ਨੂੰ ਉੱਤਰ ਪ੍ਰਦੇਸ਼ ਦੇ ਇਲਾਹਾਬਾਦ (ਪ੍ਰਯਾਗਰਾਜ) ਵਿਚ ਹੋਇਆ ਸੀ। ਪੰਡਤ ਨਹਿਰੂ ਨੂੰ ਬੱਚਿਆਂ ਨਾਲ ਜ਼ਿਆਦਾ ਲਗਾਅ ਸੀ। ਇਸੇ ਲਈ ਬੱਚੇ ਉਸ ਨੂੰ ਚਾਚਾ ਨਹਿਰੂ ਕਹਿ ਕੇ ਬੁਲਾਉਂਦੇ ਸਨ। ਪੰਡਤ ਨਹਿਰੂ ਦੇ ਜਨਮ ਦਿਨ ਨੂੰ ਬਾਲ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ। 1964 ਵਿਚ ਪੰਡਤ ਨਹਿਰੂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਜਨਮ ਦਿਨ ‘ਤੇ ਬਾਲ ਦਿਵਸ ਮਨਾਇਆ ਗਿਆ। ਪੰਡਤ ਨਹਿਰੂ ਸਾਲ 1947 ਵਿਚ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੇ ਪ੍ਰਧਾਨ ਮੰਤਰੀ ਬਣੇ। ਉਹ ਸਾਲ 1964 ਵਿਚ ਆਪਣੀ ਮੌਤ ਤਕ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਰਹੇ।

Leave a Reply

Your email address will not be published. Required fields are marked *