ਟਰੱਕ ਤੇ ਮੋਟਰਸਾਈਕਲ ਦੀ ਟੱਕਰ ‘ਚ ਇਕ ਦੀ ਮੌਤ, ਇਕ ਜ਼ਖਮੀਂ ਮਾਮਲਾ ਦਰਜ
1 min read
ਹਲਕਾ ਗੁਰੂਹਰਸਹਾਏ ਦੇ ਗੋਲੂ ਕਾ ਮੋੜ ਵਿਖੇ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਅਤੇ ਇਕ ਵਿਅਕਤੀ ਦੇ ਜ਼ਖਮੀਂ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਅਣਪਛਾਤੇ ਟਰੱਕ ਚਾਲਕ ਖਿਲਾਫ 304-ਏ, 279, 337, 338 ਆਈਪੀਸੀ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੋਨਾ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਪਿੰਡ ਅਹਿਮਦ ਢੰਡੀ ਨੇ ਦੱਸਿਆ ਕਿ ਉਸ ਦਾ ਪਿਤਾ ਤਰਲੋਕ ਸਿੰਘ (55 ਸਾਲ) ਪੁੱਤਰ ਸੰਤਾ ਸਿੰਘ ਤੇ ਗੁਆਂਢੀ ਕਰਨੈਲ ਸਿੰਘ ਪੁੱਤਰ ਸ਼ੰਕਰ ਸਿੰਘ ਵਾਸੀ ਪਿੰਡ ਅਹਿਮਦ ਢੰਡੀ ਜੋ ਲੇਬਰ ਦਾ ਕੰਮ ਕਰਦੇ ਸਨ ਤੇ ਮੋਟਰਸਾਈਕਲ ਤੇ ਸਵਾਰ ਹੋ ਕੇ ਕੰਮ ‘ਤੇ ਜਾ ਰਹੇ ਸੀ, ਜਦ ਉਹ ਤੁਲਸੀ ਵਾਲੇ ਨਹਿਰ ਦੇ ਪੁਲ ਕੋਲ ਪੁੱਜੇ ਤਾਂ ਇਕ ਟਰੱਕ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਨ੍ਹਾਂ ਦੇ ਪਿਤਾ ਹੋਰਾਂ ਦੇ ਮੋਟਰਸਾਈਕਲ ਵਿਚ ਮਾਰਿਆ, ਇਸ ਹਾਦਸੇ ਵਿਚ ਉਸ ਦਾ ਪਿਤਾ ਤਰਲੋਕ ਸਿੰਘ ਤੇ ਕਰਨੈਨ ਸਿੰਘ ਜ਼ਖਮੀਂ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ। ਸੋਨਾ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਤਰਲੋਕ ਸਿੰਘ ਦੀ ਹਾਲਤ ਨਾਜ਼ੁਕ ਹੋਣ ਕਰਕੇ ਆਈਵੀਵਾਈ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਉਸ ਦੇ ਪਿਤਾ ਤਰਲੋਕ ਸਿੰਘ ਦੀ ਮੌਤ ਹੋ ਗਈ ਤੇ ਕਰਨੈਲ ਸਿੰਘ ਜੇਰੇ ਇਲਾਜ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਅਣਪਛਾਤੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
