January 28, 2023

Aone Punjabi

Nidar, Nipakh, Nawi Soch

ਡਾ. ਭੀਮਰਾਓ ਅੰਬੇਡਕਰ ਦੀ ਬਰਸੀ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਰਾਜਨਾਥ ਸਿੰਘ ਸਮੇਤ ਉੱਘੀਆਂ ਸ਼ਖਸੀਅਤਾਂ ਨੇ ਦਿੱਤੀ ਸ਼ਰਧਾਂਜਲੀ

1 min read

ਅੱਜ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀ 66ਵੀਂ ਬਰਸੀ ਹੈ। ਉਨ੍ਹਾਂ ਨੇ ਆਪਣਾ ਸਾਰਾ ਜੀਵਨ ਗ਼ਰੀਬ, ਦੱਬੇ-ਕੁਚਲੇ, ਪਛੜੇ ਵਰਗ ਦੇ ਵਿਕਾਸ ਅਤੇ ਜਾਤੀਵਾਦ ਨੂੰ ਖ਼ਤਮ ਕਰਨ ਲਈ ਸਮਰਪਿਤ ਕਰ ਦਿੱਤਾ। ਇਸ ਲਈ ਉਨ੍ਹਾਂ ਦੀ ਬਰਸੀ ਨੂੰ ਮਹਾਪਰਿਨਿਰਵਾਣ ਦਿਵਸ ਵਜੋਂ ਮਨਾਇਆ ਜਾਂਦਾ ਹੈ। ਰਾਜਧਾਨੀ ਦਿੱਲੀ ਵਿੱਚ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸਮੇਤ ਕਈ ਸੀਨੀਅਰ ਆਗੂਆਂ ਨੇ ਸੰਸਦ ਭਵਨ ਵਿੱਚ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਡਾ. ਭੀਮ ਰਾਓ ਅੰਬੇਡਕਰ ਦੀ 66ਵੀਂ ਬਰਸੀ ‘ਤੇ ਟਵੀਟ ਜ਼ਰੀਏ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਲਿਖਿਆ, ‘ਭਾਰਤ ਰਤਨ ਬਾਬਾ ਸਾਹਿਬ ਅੰਬੇਡਕਰ ਜੀ ਨੇ ਭਾਰਤ ਨੂੰ ਅਜਿਹਾ ਅਗਾਂਹਵਧੂ ਅਤੇ ਸਰਬ ਸੰਮਤੀ ਵਾਲਾ ਸੰਵਿਧਾਨ ਦਿੱਤਾ ਸੀ, ਜਿਸ ਨੇ ਪੂਰੇ ਦੇਸ਼ ਨੂੰ ਏਕਤਾ ਦੇ ਧਾਗੇ ਵਿੱਚ ਬੰਨ੍ਹਣ ਦੇ ਨਾਲ-ਨਾਲ ਦੇਸ਼ ਦੇ ਹਰ ਨਾਗਰਿਕ ਨੂੰ ਆਪਣਾ ਜੀਵਨ ਸਵਾਰ ਕੇ ਦੇਸ਼ ਦੇ ਵਿਕਾਸ ਵਿੱਚ ਭਾਈਵਾਲ ਬਣਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਦੇ ਵਿਚਾਰ ਹਮੇਸ਼ਾ ਸਾਨੂੰ ਪ੍ਰੇਰਿਤ ਕਰਨਗੇ।’

Image

ਇਸ ਤੋਂ ਇਲਾਵ ਰੱਖਿਆ ਮੰਤਰੀ ਰਾਜਨਾਥ ਕੋਵਿੰਦ ਨੇ ਵੀ ਟਵੀਟ ਕਰ ਡਾ. ਬੀਆਰ ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਟਵੀਟ ਕਰਦੇ ਹੋਏ ਕਿਹਾ, ‘ਮੈਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਮਹਾਪਰਿਨਿਰਵਾਨ ਦਿਵਸ ‘ਤੇ ਨਮਨ ਕਰਦਾ ਹਾਂ। ਨਵੇਂ ਭਾਰਤ ਦੇ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

Leave a Reply

Your email address will not be published. Required fields are marked *