January 31, 2023

Aone Punjabi

Nidar, Nipakh, Nawi Soch

ਡੇਰਾ ਸੱਚਾ ਸੌਦਾ ਸਿਰਸਾ (ਹਰਿਆਣਾ) ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੇਸ ’ਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।

1 min read

ਇਸ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਪਹਿਲਾਂ ਹੀ ਸੱਤ ਡੇਰਾ ਪ੍ਰੇਮੀਆਂ ਖ਼ਿਲਾਫ਼ ਚਲਾਨ ਪੇਸ਼ ਕਰ ਚੱੁਕੀ ਹੈ। ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ, ਜੋ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਨਜ਼ਰਬੰਦ ਹੈ, ਵੀ ਸਾਜ਼ਿਸ਼ ’ਚ ਸ਼ਾਮਿਲ ਸੀ।

ਜੁਡੀਸ਼ੀਅਲ ਮੈਜਿਸਟ੍ਰੇਟ ਨੇ ਸੁਨਾਰੀਆ ਜੇਲ੍ਹ ਦੇ ਸੁਪਰਡੈਂਟ ਨੂੰ 4 ਮਈ ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸ ਰਾਹੀਂ ਡੇਰਾ ਮੁਖੀ ਨੂੰ ਅਦਾਲਤ ਵਿਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਜਾਂਚ ਟੀਮ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਡੇਰਾ ਸੱਚਾ ਸੌਦਾ ਮੁਖੀ ਫ਼ਰੀਦਕੋਟ ਅਦਾਲਤ ’ਚ ਪੇਸ਼ ਨਹੀਂ ਹੋਇਆ ਹੈ। ਜਾਂਚ ਟੀਮ ਡੇਰਾ ਮੁਖੀ ਤੋਂ ਸੁਨਾਰੀਆ ਜੇਲ੍ਹ ਵਿਚ ਜਾ ਕੇ ਉੱਚ ਪੱਧਰੀ ਜਾਂਚ-ਪੜਤਾਲ ਕਰ ਚੱੁਕੀ ਹੈ।ਗੁਰੂ ਗ੍ਰੰਥ ਸਾਹਿਬ ਦੀ ਬੀੜ ਸਾਹਿਬ ਨੂੰ ਚੋਰੀ ਕਰਨ ਦੇ ਮਾਮਲੇ ਵਿੱਚ ਡੇਰਾ ਮੁਖੀ ਨੂੰ ਪਹਿਲਾਂ ਹੀ ਮੁੱਖ ਦੋਸ਼ੀ ਵਜੋਂ ਨਾਮਜ਼ਦ ਕਰ ਚੁੱਕੀ ਹੈ। ਫ਼ਰੀਦਕੋਟ ਅਦਾਲਤ ਵੱਲੋਂ ਡੇਰਾ ਮੁਖੀ ਨੂੰ 4 ਮਈ ਨੂੰ ਸਵੇਰੇ 10 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਉਸ ਦੇ ਅੰਗ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਇਸ ਮਾਮਲੇ ਵਿਚ ਸੱਤ ਡੇਰਾ ਪ੍ਰੇਮੀਆਂ ਖ਼ਿਲਾਫ਼ ਵਿਸ਼ੇਸ਼ ਜਾਂਚ ਟੀਮ ਪਹਿਲਾਂ ਹੀ ਚਲਾਨ ਪੇਸ਼ ਕਰ ਚੁੱਕੀ ਹੈ। ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਦੀ ਸਾਜ਼ਿਸ਼ ਰਚਣ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਵੀ ਸ਼ਾਮਲ ਹਨ, ਜੋ ਇਸ ਸਮੇਂ ਸੁਨਾਰੀਆ ਜੇਲ੍ਹ ਵਿੱਚ ਨਜ਼ਰਬੰਦ ਹਨ।

Leave a Reply

Your email address will not be published. Required fields are marked *