ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ ਕਿਸਾਨ ਆਗੂ, ਸੰਘਰਸ਼ ਦੀ ਫ਼ਤਿਹਯਾਬੀ ਲਈ ਕਰਵਾਈ ਅਰਦਾਸ
1 min read

ਤਿੰਨ ਖੇਤੀ ਕਾਨੂੰਨ ਰੱਦ ਹੋਣ ਅਤੇ ਕੇਂਦਰ ਸਰਕਾਰ ਵੱਲੋਂ ਸਾਰੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਸੰਯੁਕਤ ਕਿਸਾਨ ਮੋਰਚੇ (SKM) ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਘਰਸ਼ ਦੀ ਫ਼ਤਿਹਯਾਬੀ ਦੇ ਲਈ ਅਰਦਾਸ ਕਰਵਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਆਪੋ-ਆਪਣੇ ਸਾਥੀਆਂ ਦੇ ਨਾਲ ਪਹੁੰਚੇ ਹੋਏ ਹਨ। ਪੰਜਾਬ, ਹਰਿਆਣਾ, ਯੂਪੀ ਆਦਿ ਸੂਬਿਆਂ ‘ਚੋਂ ਕਿਸਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਹੋਏ ਹਨ। ਇਨ੍ਹਾਂ ਆਗੂਆਂ ‘ਚ ਬੀਕੇਯੂ ਕਾਦੀਆਂ ਦੇ ਪ੍ਰਧਾਨ ਹਰਮੀਤ ਕਾਦੀਆਂ, ਜੰਗਵੀਰ ਸਿੰਘ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਸ਼ਾਮਲ ਹਨ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਿਸਾਨ ਆਗੂਆਂ ਨੂੰ ਸਨਮਾਨਤ ਕਰਨ ਲਈ ਵਿਸ਼ੇਸ਼ ਸਮਾਗਮ ਰੱਖਿਆ ਗਿਆ ਹੈ।
