July 1, 2022

Aone Punjabi

Nidar, Nipakh, Nawi Soch

ਦਰਬਾਰ ਸਾਹਿਬ ਬੇਅਦਬੀ ਦੇ ਦੋਸ਼ੀ ਬਾਰੇ ਦੱਸਣ ਵਾਲੇ ਨੂੰ ਸ਼੍ਰੋਮਣੀ ਕਮੇਟੀ ਦੇਵੇਗੀ ਏਨੇ ਲੱਖ ਰੁਪਏ ਦਾ ਇਨਾਮ

1 min read

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਦੇ ਦੋਸ਼ੀ ਦੀ ਪਛਾਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲੰਘੀ 18 ਦਸੰਬਰ ਨੂੰ ਸੋਦਰਿ ਦੇ ਪਾਠ ਸਮੇਂ ਇਕ ਵਿਅਕਤੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੰਗਲਾ ਟੱਪ ਕੇ ਬੇਅਦਬੀ ਦੀ ਕੀਤੀ ਗਈ ਕੋਝੀ ਕੋਸ਼ਿਸ਼ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਦੋਸ਼ੀ ਅਤੇ ਉਸ ਦੇ ਪਰਿਵਾਰ ਸਬੰਧੀ ਕਿਸੇ ਤਰ੍ਹਾਂ ਦੀ ਵੀ ਜਾਣਕਾਰੀ ਦੇਣ ਵਾਲੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5 ਲੱਖ ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਬੇਸ਼ੱਕ ਰੋਹ ਵਿਚ ਆਈ ਸੰਗਤ ਨੇ ਦੋਸ਼ੀ ਵਿਅਕਤੀ ਨੂੰ ਉਸ ਦੇ ਕੀਤੇ ਦੀ ਸਜ਼ਾ ਦੇ ਦਿੱਤੀ ਸੀ, ਪਰ ਘਟਨਾ ਦੀ ਤਹਿ ਤੱਕ ਜਾਣ ਲਈ ਦੋਸ਼ੀ ਦੀ ਪਛਾਣ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਦੋਸ਼ੀ ਦੀ ਪਛਾਣ ਨਾਲ ਸਬੰਧਤ ਕੋਈ ਜਾਣਕਾਰੀ ਦੇਵੇਗਾ, ਉਸ ਨੂੰ ਇਨਾਮੀ ਰਾਸ਼ੀ ਦੇਣ ਦੇ ਨਾਲ-ਨਾਲ ਉਸ ਦੀ ਜਾਣਕਾਰੀ ਬਿਲਕੁਲ ਗੁਪਤ ਰੱਖੀ ਜਾਵੇਗੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਦੇ ਦੋਸ਼ੀ ਦੀ ਪਛਾਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲੰਘੀ 18 ਦਸੰਬਰ ਨੂੰ ਸੋਦਰਿ ਦੇ ਪਾਠ ਸਮੇਂ ਇਕ ਵਿਅਕਤੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੰਗਲਾ ਟੱਪ ਕੇ ਬੇਅਦਬੀ ਦੀ ਕੀਤੀ ਗਈ ਕੋਝੀ ਕੋਸ਼ਿਸ਼ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਦੋਸ਼ੀ ਅਤੇ ਉਸ ਦੇ ਪਰਿਵਾਰ ਸਬੰਧੀ ਕਿਸੇ ਤਰ੍ਹਾਂ ਦੀ ਵੀ ਜਾਣਕਾਰੀ ਦੇਣ ਵਾਲੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5 ਲੱਖ ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਬੇਸ਼ੱਕ ਰੋਹ ਵਿਚ ਆਈ ਸੰਗਤ ਨੇ ਦੋਸ਼ੀ ਵਿਅਕਤੀ ਨੂੰ ਉਸ ਦੇ ਕੀਤੇ ਦੀ ਸਜ਼ਾ ਦੇ ਦਿੱਤੀ ਸੀ, ਪਰ ਘਟਨਾ ਦੀ ਤਹਿ ਤੱਕ ਜਾਣ ਲਈ ਦੋਸ਼ੀ ਦੀ ਪਛਾਣ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਦੋਸ਼ੀ ਦੀ ਪਛਾਣ ਨਾਲ ਸਬੰਧਤ ਕੋਈ ਜਾਣਕਾਰੀ ਦੇਵੇਗਾ, ਉਸ ਨੂੰ ਇਨਾਮੀ ਰਾਸ਼ੀ ਦੇਣ ਦੇ ਨਾਲ-ਨਾਲ ਉਸ ਦੀ ਜਾਣਕਾਰੀ ਬਿਲਕੁਲ ਗੁਪਤ ਰੱਖੀ ਜਾਵੇਗੀ।

27 ਦਸੰਬਰ ਨੂੰ 5 ਮਿੰਟ ਮੂਲ ਮੰਤਰ ਦਾ ਜਾਪ ਕਰੇ ਸੰਗਤ

ਜਥੇਦਾਰ ਨੇ ਅੱਗੇ ਕਿਹਾ ਕਿ ਮਾਤਾ ਗੁਜਰੀ ਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਭੇਟ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੰਘ ਸਭਾਵਾਂ, ਟਕਸਾਲਾਂ, ਧਾਰਮਿਕ ਜਥੇਬੰਦੀਆਂ ਤੇ ਹਰ ਇਕ ਮਾਈ-ਭਾਈ 27 ਦਸੰਬਰ ਨੂੰ ਸਵੇਰੇ 10 ਵਜੇ ਘੱਟੋ-ਘੱਟ ਪੰਜ ਮਿੰਟ ਮੂਲਮੰਤਰ ਦਾ ਜਾਪ ਕਰਨ ਅਤੇ ਆਪਣੇ ਬੱਚੇ-ਬੱਚੀਆਂ ਖ਼ਾਸ ਕਰ ਕੇ ਨੌਜਵਾਨ ਪੀਡ਼੍ਹੀ ਨੂੰ ਅਜਿਹੇ ਸ਼ਹੀਦੀ ਦਿਹਾਡ਼ਿਆਂ ’ਤੇ ਸ਼ਹੀਦਾਂ ਦੀਆਂ ਗਾਥਾਵਾਂ ਤੋਂ ਜਾਣੂੰ ਕਰਵਾਉਣ।

Leave a Reply

Your email address will not be published. Required fields are marked *