July 2, 2022

Aone Punjabi

Nidar, Nipakh, Nawi Soch

ਦਵਿੰਦਰ ਭੁੱਲਰ ਅੱਜ ਜੇਲ੍ਹ ਤੋਂ ਰਿਹਾਅ ਹੋ ਸਕਦੇ ਹਨ।

1 min read

ਦਵਿੰਦਰਪਾਲ ਭੁੱਲਰ ਅੱਜ ਰਿਹਾਅ ਹੋ ਸਕਦੇ ਨੇ। ਮਨਜਿੰਦਰ ਸਿਰਸਾ ਨੇ ਜਾਣਕਾਰੀ ਦਿੱਤੀ ਹੈ। ਸਜ਼ਾ ਸਮੀਖਿਆ ਬੋਰਡ ਦੀ ਮੀਟਿੰਗ ਅੱਜ ਹੋਈ। ਭੁੱਲਰ ਦੀ ਰਿਹਾਈ ‘ਤੇ ਫੈਸਲਾ ਹੋ ਸਕਦਾ ਹੈ।ਲਗਾਤਾਰ ਦਵਿੰਦਰਪਾਲ ਭੁੱਲਰ ਦੀ ਰਿਹਾਈ ਦੀ ਸਿੱਖ ਜਥੇਬੰਦੀਆ ਵੱਲੋ ਮੰਗ ਕੀਤੀ ਜਾ ਰਹੀ ਸੀ,ਭੁੱਲਰ ਉਨ੍ਹਾਂ 8 ਸਿੱਖ ਕੈਦੀਆਂ ‘ਚੋਂ ਇੱਕ ਸਨ, ਜਿਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 11 ਅਕਤੂਬਰ 2019 ਨੂੰ ਨਰਿੰਦਰ ਮੋਦੀ ਸਰਕਾਰ ਵੱਲੋਂ ਰਿਹਾਅ ਕਰਨ ਦਾ ਫੈਸਲਾ ਕੀਤਾ ਗਿਆ ਸੀ। ਸਿਰਸਾ ਨੇ ਕਿਹਾ ਕਿ ਅੱਜ ਸਜ਼ਾ ਸਮੀਖਿਆ ਕਮੇਟੀ ਦੀ ਮੀਟਿੰਗ ਹੈ ਜਿਸ ਵਿੱਚ ਰਿਹਾਈ ਲਈ ਦਵਿੰਦਰਪਾਲ ਭੁੱਲਰ ਦਾ ਨਾਂ ਵੀ ਹੈ।

1993 ਦੇ ਦਿੱਲੀ ਬੰਬ ਧਮਾਕਿਆਂ ‘ਚ ਫਾਂਸੀ ਦੀ ਸਜ਼ਾਯਾਫਤਾ ਪ੍ਰੋਫੈਸਰ ਦਵਿੰਦਰ ਸਿੰਘ ਭੁੱਲਰ ਜੇਲ ਚ ਸਨ, ਪਰ ਲਗਾਤਾਰ ਉਨਾਂ ਦੀ ਰਿਹਾਈ ਦੀ ਮੰਗ ਉੱਠ ਰਹੀ ਸੀ,ਪਰ ਵੋਟਾਂ ਦੇ ਵਿੱਚ ਵੀ ਇਹ ਮੁੱਦਾ ਗੁਜਦਾ ਨਜ਼ਰ ਆ ਰਿਹਾ ਸੀ

ਸੁਪਰੀਮ ਕੋਰਟ ਨੇ ਮਾਰਚ 2014 ‘ਚ ਭੁੱਲਰ ਦੀ ਮਾਨਸਿਕ ਹਾਲਤ ਦੇ ਚੱਲਦਿਆਂ ਮੌਤ ਦੀ ਸਜ਼ਾ ਨੂੰ ਮੌਤ ‘ਚ ਤਬਦੀਲ ਕਰ ਦਿੱਤਾ ਸੀ। ਦਿੱਲੀ ਦੀ ਕੇਜਰੀਵਾਲ ਸਰਕਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਰਹੀ। ਅਕਾਲੀ ਦਲ ਅਤੇ ਭਾਜਪਾ ਨੇ ਇਸ ਮੁੱਦੇ ‘ਤੇ ਆਮ ਆਦਮੀ ਪਾਰਟੀ ਨੂੰ ਘੇਰਿਆ ਸੀ। ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਖਿਲਾਫ਼ ਟਾਡਾ ਐਕਟ ਦੀਆਂ ਕਈ ਗੰਭੀਰ ਧਾਰਾਵਾਂ ਸਮੇਤ ਕੇਸ ਦਰਜ ਕੀਤਾ ਗਿਆ ਸੀ। ਪ੍ਰੋ. ਭੁੱਲਰ ਹੁਣ ਤਕ 24 ਸਾਲ ਦੀ ਸਜ਼ਾ ਕੱਟ ਚੁੱਕੇ ਹਨ। ਇਸ ਦੇ ਬਾਵਜੂਦ ਜੇਕਰ ਉਸ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਸਿੱਖ ਜਥੇਬੰਦੀਆਂ ਵੱਲੋਂ ਇਸ ਦੀ ਮੰਗ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *