July 1, 2022

Aone Punjabi

Nidar, Nipakh, Nawi Soch

ਦਿਲਪ੍ਰੀਤ ਬਾਬਾ ਵੀ ਸ਼ਾਮਲ ਗੈਂਗਸਟਰਾਂ ਨੇ ਸੀਆਰਪੀਐਫ਼ ਦੇ ਜਵਾਨਾਂ ’ਤੇ ਕੀਤਾ ਹਮਲਾ,

1 min read

ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਗੈਂਗਸਟਰਾਂ ਵੱਲੋਂ ਸੀਆਰਪੀਐਫ ਦੇ ਜਵਾਨਾਂ ‘ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾ ਕਰਨ ਵਾਲਿਆਂ ਵਿਚ ਖਤਰਨਾਕ ਗੈਂਗਸਟਰ ਦਿਲਪ੍ਰੀਤ ਬਾਬਾ ਵੀ ਸ਼ਾਮਲ ਹੈ। ਇਸ ਸਬੰਧੀ ਪੁਲਿਸ ਨੇ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਚਿਨ ਮੀਤ ਸਿੰਘ ਦੀ ਸ਼ਿਕਾਇਤ ’ਤੇ ਦੋ ਗੈਂਗਸਟਰਾਂ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਜੇਲ੍ਹ ਮੈਨੂਅਲ ਐਕਟ ਅਤੇ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਥਾਣਾ ਕੈਂਟ ਦੇ ਏਐਸਆਈ ਬਲਜੀਤ ਸਿੰਘ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਕੇਂਦਰੀ ਜੇਲ੍ਹ ਵਿਚ ਸੀਆਰਪੀਐਫ ਦੇ ਜਵਾਨ ਡਿਊਟੀ ’ਤੇ ਸਨ। ਇਸ ਦੌਰਾਨ ਗੈਂਗਸਟਰ ਰਾਜਵੀਰ ਸਿੰਘ, ਹਵਾਲਾਤੀ ਕਰਮਜੀਤ ਸਿੰਘ, ਗੈਂਗਸਟਰ ਦਿਲਪ੍ਰੀਤ ਸਿੰਘ ਦੀ ਸੁਰੱਖਿਆ ਮੁਲਾਜ਼ਮਾਂ ਨਾਲ ਬਹਿਸਬਾਜ਼ੀ ਹੋ ਗਈ ਤੇ ਉਕਤ ਵਿਅਕਤੀਆਂ ਨੇ ਸੀਆਰਪੀਐਫ ਦੇ ਜਵਾਨਾਂ ’ਤੇ ਹਮਲਾ ਕਰ ਦਿੱਤਾ। ਮੌਕੇ ’ਤੇ ਮੌਜੂਦ ਹੋਰ ਸੁਰੱਖਿਆ ਮੁਲਾਜ਼ਮਾਂ ਨੇ ਉਕਤ ਗੈਂਗਸਟਰਾਂ ਨੂੰ ਕਾਬੂ ਕਰਕੇ ਬੈਰਕਾਂ ਵਿਚ ਬੰਦ ਕੀਤਾ। ਸਹਾਇਕ ਥਾਣੇਦਾਰ ਨੇ ਦੱਸਿਆ ਕਿ ਜੇਲ੍ਹ ਅਧਿਕਾਰੀਆਂ ਵੱਲੋਂ ਮਿਲੇ ਪੱਤਰ ਦੇ ਆਧਾਰ ’ਤੇ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਗੈਂਗਸਟਰ ਦਿਲਪ੍ਰੀਤ ਬਾਬਾ ਨੇ ਪ੍ਰਸਿੱਧ ਗਾਇਕ ਪ੍ਰਮੀਸ਼ ਵਰਮਾ ’ਤੇ ਗੋਲੀ ਚਲਾਈ ਸੀ।

Leave a Reply

Your email address will not be published. Required fields are marked *