ਦਿੱਲੀ ‘ਚ ਬਾਰਿਸ਼ ਨੇ ਤੋੜਿਆ 122 ਸਾਲ ਦਾ ਰਿਕਾਰਡ,
1 min read
ਦਿੱਲੀ-ਐਨਸੀਆਰ ਦੇ ਲੋਕ ਠੰਢ ਅਤੇ ਧੁੰਦ ਦੇ ਦੋਹਰੇ ਹਮਲੇ ਦਾ ਸਾਹਮਣਾ ਕਰ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਬਾਰਿਸ਼ ਨੇ ਠੰਢ ਹੋਰ ਵਧਾ ਦਿੱਤੀ ਹੈ। ਧੁੰਦ ਕਾਰਨ ਸੂਰਜ ਦੇਵਤਾ ਦੇ ਦਰਸ਼ਨ ਵੀ ਦੁਰਲੱਭ ਹੋ ਗਏ ਹਨ। ਇਸ ਦੌਰਾਨ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਲੋਕਾਂ ਨੂੰ ਫਿਲਹਾਲ ਠੰਡ ਤੋਂ ਰਾਹਤ ਨਹੀਂ ਮਿਲੇਗੀ।
ਅਗਲੇ ਦੋ ਦਿਨਾਂ ਵਿੱਚ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਏਗੀ। ਇਸ ਦੇ ਨਾਲ ਹੀ 25 ਤੋਂ 27 ਜਨਵਰੀ ਤੱਕ ਕੋਲਡ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਕਿਹਾ ਕਿ ਮੱਧ ਪ੍ਰਦੇਸ਼ ਵਿੱਚ 27 ਜਨਵਰੀ ਤੱਕ ਸੰਘਣੀ ਧੁੰਦ ਛਾਈ ਰਹੇਗੀ। ਇਸ ਤੋਂ ਇਲਾਵਾ ਸੂਬੇ ਵਿੱਚ 26 ਜਨਵਰੀ ਤੱਕ ਸੀਤ ਲਹਿਰ ਜਾਰੀ ਰਹੇਗੀ

ਦਿੱਲੀ ‘ਚ ਘੱਟੋ-ਘੱਟ ਤਾਪਮਾਨ ‘ਚ ਵੱਡੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਦੱਸਿਆ ਕਿ ਸੋਮਵਾਰ ਨੂੰ ਰਾਜਧਾਨੀ ‘ਚ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 7 ਡਿਗਰੀ ਤੱਕ ਰਹਿ ਸਕਦਾ ਹੈ। ਦਿੱਲੀ ‘ਚ ਐਤਵਾਰ ਨੂੰ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਰਿਹਾ।
ਸੋਮਵਾਰ ਨੂੰ ਵੀ ਹਿਮਾਚਲ ਪ੍ਰਦੇਸ਼ ਵਿੱਚ ਮੌਸਮ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਕਿਨੌਰ, ਲਾਹੌਲ ਸਪਿਤੀ, ਚੰਬਾ, ਮੰਡੀ, ਕੁੱਲੂ ਅਤੇ ਸ਼ਿਮਲਾ ‘ਚ ਗਰਜ਼-ਤੂਫਾਨ ਅਤੇ ਬਰਫ਼ਬਾਰੀ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਬਿਲਾਸਪੁਰ, ਕਾਂਗੜਾ, ਸੋਲਨ ‘ਚ ਭਾਰੀ ਮੀਂਹ ਦੇ ਨਾਲ ਤੂਫਾਨ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਸੋਮਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹਿਣ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਇਸ ਹਫ਼ਤੇ ਲੋਕਾਂ ਨੂੰ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪਵੇਗਾ। ਉਤਰਾਖੰਡ ਵੀ ਸੀਤ ਲਹਿਰ ਦੀ ਲਪੇਟ ਵਿਚ ਹੈ।
