July 6, 2022

Aone Punjabi

Nidar, Nipakh, Nawi Soch

ਦਿੱਲੀ ‘ਚ ਸਕੂਲ ਖੋਲ੍ਹਣ ‘ਤੇ ਐੱਸਸੀ ਨੇ ਲਗਾਈ ਫਟਕਾਰ, ਕਿਹਾ – ਵੱਡੇ ਲੋਕ ਵਰਕ ਫਰਾਮ ਹੋਮ ਹੈ ਤੇ ਬੱਚਿਆਂ ਨੂੰ ਜਾਣਾ ਪੈਂਦਾ ਹੈ ਸਕੂਲ

1 min read

 ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਵੀਰਵਾਰ ਨੂੰ ਸੁਣਵਾਈ ਕਰ ਰਿਹਾ ਹੈ। ਅਦਾਲਤ ਨੇ ਸਕੂਲ ਖੋਲ੍ਹਣ ਲਈ ਦਿੱਲੀ ਸਰਕਾਰ ਨੂੰ ਫਟਕਾਰ ਲਗਾਈ ਹੈ। ਇਸ ਨਾਲ ਹੀ ਅਦਾਲਤ ਨੇ ਸੀਐੱਨਜੀ ਬੱਸਾਂ ਨੂੰ ਲੈ ਕੇ ਵੀ ਸਰਕਾਰ ਨੂੰ ਸਵਾਲ ਕੀਤੇ। ਇਸ ਤੋਂ ਪਹਿਲਾਂ ਦੀ ਸੁਣਵਾਈ ਵਿਚ, ਸਿਖਰਲੀ ਅਦਾਲਤ ਨੇ ਨਿਯਮਾਂ ਦੀ ਪਾਲਣਾ ਲਈ ਇਕ ਟਾਸਕ ਫੋਰਸ ਗਠਿਤ ਕਰਨ ਲਈ ਕਿਹਾ ਸੀ। ਅਦਾਲਤ ਦਿੱਲੀ ਵਿਚ ਵਧਦੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਦੇ 17 ਸਾਲਾ ਵਿਦਿਆਰਥੀ ਆਦਿਤਿਆ ਦੂਬੇ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਕਰ ਰਹੀ ਹੈ।

ਚੀਫ ਜਸਟਿਸ ਐੱਨਵੀ ਰਮੰਨਾ ਨੇ ਦਿੱਲੀ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ ਏਐੱਮ ਸਿੰਘਵੀ ਨੂੰ ਕਿਹਾ ਕਿ ਅਸੀਂ ਇਸ ਨੂੰ ਗੰਭੀਰਤਾ ਨਾਲ ਦੇਖ ਰਹੇ ਹਾਂ ਅਤੇ ਤੁਸੀਂ ਸਾਨੂੰ ਕਿਹਾ ਕਿ ਸਕੂਲ ਬੰਦ ਹਨ ਪਰ ਅਜਿਹਾ ਨਹੀਂ ਹੈ। 3 ਤੋਂ 4 ਸਾਲ ਦੀ ਉਮਰ ਦੇ ਬੱਚਿਆਂ ਨੂੰ ਸਕੂਲ ਭੇਜਿਆ ਜਾ ਰਿਹਾ ਹੈ। ਸੀਜੇਆਈ ਨੇ ਕਿਹਾ ਕਿ ਅੱਜ ਦੇ ਅਖਬਾਰ ਵਿੱਚ ਬੱਚੇ ਸਕੂਲ ਜਾ ਰਹੇ ਹਨ। ਉਨ੍ਹਾਂ ਕਿਹਾ ਜੇ ਤੁਸੀਂ ਆਰਡਰ ਚਾਹੁੰਦੇ ਹੋ ਤਾਂ ਅਸੀਂ ਕਿਸੇ ਨੂੰ ਨਿਯੁਕਤ ਕਰ ਸਕਦੇ ਹਾਂ। ਜਸਟਿਸ ਰਮੰਨਾ ਨੇ ਕਿਹਾ ਕਿ ਬਜ਼ੁਰਗਾਂ ਨੂੰ ਘਰ ਤੋਂ ਕੰਮ ਕਰਨਾ ਪੈਂਦਾ ਹੈ ਤੇ ਬੱਚਿਆਂ ਨੂੰ ਸਕੂਲ ਜਾਣਾ ਪੈਂਦਾ ਹੈ। ਜਸਟਿਸ ਸੂਰਿਆ ਕਾਂਤ ਨੇ ਇਹ ਵੀ ਕਿਹਾ ਕਿ ਕੁਝ ਵੀ ਪਾਲਣਾ ਨਹੀਂ ਕੀਤਾ ਜਾ ਰਿਹਾ ਹੈ।

This image has an empty alt attribute; its file name is 2-11.jpg
Air pollution in Delhi-NCR: Supreme Court pulls up Delhi government for opening the schools amid the rising air pollution levels in the city. SC asks Delhi government when the government implemented work from home for adults then why children are being forced to go to school

Leave a Reply

Your email address will not be published. Required fields are marked *