ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ
1 min read
ਰਵਿਦਾਸੀਆ ਕੌਮ ਦੇ ਮਹਾਨ ਤੀਰਥ ਅਸਥਾਨ ਡੇਰਾ ਬ੍ਰਹਮਲੀਨ ਸੰਤ ਸਰਵਣ ਦਾਸ ਮਹਾਰਾਜ ਜੀ ਸੱਚਖੰਡ ਬੱਲਾਂ ਵਿਖੇ ਸਵੇਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਤਮਸਤਕ ਹੋਏ | ਡੇਰੇ ਪਹੁੰਚਣ ਤੇ ਸਭ ਤੋਂ ਪਹਿਲਾਂ ਉਹਨਾਂ ਦਾ ਸੇਵਾਦਾਰਾਂ ਤੇ ਟਰੱਸਟੀ ਮੈਂਬਰਾਂ ਵੱਲੋਂ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਮਹਾਰਾਜ ਜੀ ਦੇ ਆਸ਼ੀਰਵਾਦ ਨਾਲ ਉਨ੍ਹਾਂ ਨੂੰ ਜੀ ਆਇਆ ਆਖਦਿਆ ਤੇ ਉਹਨਾਂ ਦਾ ਸੁਆਗਤ ਕੀਤਾ ਗਿਆ | ਇਸ ਉਪਰੰਤ ਡੇਰੇ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਮਹਾਰਾਜ ਜੀ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ | ਉਨ੍ਹਾਂ ਨਾਲ ਭਗਵੰਤ ਮਾਨ (ਸੰਸਦ ਮੈਂਬਰ), ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਹਰਪਾਲ ਸਿੰਘ ਚੀਮਾ ਨੇਤਾ ਵਿਰੋਧੀ ਧਿਰ, ਅਜੈ ਦੱਤ ਵਿਧਾਇਕ ਦਿੱਲੀ, ਆਪ ਦੇ ਉਮੀਦਵਾਰ ਬਲਕਾਰ ਸਿੰਘ (ਹਲਕਾ ਕਰਤਾਰਪੁਰ) ਤੋਂ ਤੇ ਹੋਰ ਆਗੂ ਭਾਰੀ ਗਿਣਤੀ ਵਿੱਚ ਹਾਜ਼ਰ ਸਨ |
