January 30, 2023

Aone Punjabi

Nidar, Nipakh, Nawi Soch

ਧਰਮੀ ਫੌਜੀਆਂ ਦੇ ਮਸਲਿਆਂ ਦਾ ਛੇਤੀ ਤੋਂ ਛੇਤੀ ਹੱਲ ਕੀਤਾ ਜਾਵੇਗਾ: ਸਿਰਸਾ

1 min read

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਸਿੱਖ ਧਰਮੀ ਫੌਜੀ ਐਸੋਸੀਏਸ਼ਨ ਦਾ ਵਫਦ ਗੱਜਣ ਸਿੰਘ ਜੀ ਦੀ ਅਗਵਾਈ ਹੇਠ ਅੱਜ ਮੈਨੂੰ ਮਿਲਿਆ ਹੈ ਜਿਨ੍ਹਾਂ ਨੇ ਅੱਜ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਸਾਂਝਾ ਕੀਤਾ ਹੈ।

ਮੈਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੇ ਮਸਲੇ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ।

tweet manjinder singh sirsa

Manjinder Singh Sirsa@mssirsa;Sikh Dharmi Fauji Association led by S. Gajjan Singh Ji met me today and shared their long pending demands. They have been facing stigma of leaving the army barricade during attack at Sri Harmandir Sahib. I have assured them that their issue would be resolved at the earliest.

Image

ਸਿਰਸਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਦੱਸ ਦਈਏ ਕਿ ਇਸੇ ਹਫਤੇ ਸਿਰਸਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਹਾਲਾਂਕਿ ਇਸ ਉਤੇ ਉਨ੍ਹਾਂ ਦੀ ਕਾਫੀ ਨੁਕਤਾਚੀਨੀ ਵੀ ਹੋਈ ਸੀ ਪਰ ਸਿਰਸਾ ਨੇ ਦਾਅਵਾ ਕੀਤਾ ਸੀ ਉਹ ਸਿੱਖ ਮਸਲਿਆਂ ਦਾ ਹੱਲ ਕਰਵਾਉਣ ਲਈ ਭਾਜਪਾ ਵਿਚ ਸ਼ਾਮਲ ਹੋਏ ਹਨ। ਕਿਉਂਕਿ ਅਕਾਲੀ ਦਲ ਭਾਜਪਾ ਤੋਂ ਵੱਖ ਹੋ ਗਿਆ ਹੈ ਤੇ ਇਸ ਲਈ ਹੁਣ ਮਸਲੇ ਹੱਲ ਕਰਵਾਉਣ ਦੇ ਸਮਰੱਥ ਨਹੀਂ ਰਿਹਾ ਹੈ।

ਅੱਜ ਉਨ੍ਹਾਂ ਦਾਅਵਾ ਕੀਤਾ ਹੈ ਕਿ  ਸਿੱਖ ਧਰਮੀ ਫੌਜੀ ਐਸੋਸੀਏਸ਼ਨ ਦਾ ਵਫਦ ਗੱਜਣ ਸਿੰਘ ਜੀ ਦੀ ਅਗਵਾਈ ਹੇਠ ਮਿਲਿਆ ਹੈ ਜਿਨ੍ਹਾਂ ਨੇ ਅੱਜ ਮੈਨੂੰ ਮਿਲ ਕੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਸਾਂਝਾ ਕੀਤਾ। ਮੈਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੇ ਮਸਲੇ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ।

Leave a Reply

Your email address will not be published. Required fields are marked *