ਨਗਰ ਨਿਗਮ ਦੇ ਮੇਅਰ ਦੇ ਅਹੁਦੇ ਲਈ ਚੋਣਾਂ ਦੇ ਖ਼ਿਲਾਫ਼ ਹਾਈਕੋਰਟ ਵਿੱਚ ਦਾਖਲ ਪਟੀਸ਼ਨ ‘ਮੁਲਤਵੀ
1 min read
ਹਾਈਕੋਰਟ ‘ਚ ਸੁਣਵਾਈ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਦੀ ਤਰਫੋਂ ਸੀਨੀਅਰ ਸਟੈਂਡਿੰਗ ਵਕੀਲ ਅਨਿਲ ਮਹਿਤਾ ਨੇ ਇਸ ਪਟੀਸ਼ਨ ‘ਤੇ ਕੁਝ ਤਕਨੀਕੀ ਸਵਾਲ ਖੜ੍ਹੇ ਕੀਤੇ ਸਨ। ਇਸ ‘ਤੇ ਹਾਈਕੋਰਟ ਨੇ ਪਟੀਸ਼ਨਰਾਂ ਤੋਂ ਜਵਾਬ ਮੰਗਿਆ ਹੈ। ਇਸ ਨਾਲ ਹੀ ਕੋਰਟ ਨੇ ਇਹ ਵੀ ਆਖਿਆ ਹੈ ਕਿ ਇਸ ਪਟੀਸ਼ਨ ਨੂੰ ਨਵੇਂ ਸਿਰੇ ਤੋਂ ਮੁੜ ਦਾਇਰ ਕੀਤਾ ਜਾਵੇ ਜਾਂ ਇਸ ਪਟੀਸ਼ਨ ਨੂੰ ਸੋਧਿਆ ਜਾਣਾ ਚਾਹੀਦਾ ਹੈ। ਪਟੀਸ਼ਨਰਾਂ ਨੇ ਪਟੀਸ਼ਨ ‘ਚ ਢੁਕਵੀਆਂ ਸੋਧਾਂ ਕਰਨ ਲਈ ਸਮਾਂ ਮੰਗਿਆ, ਜਿਸ ‘ਤੇ ਹਾਈਕੋਰਟ ਨੇ ਪਟੀਸ਼ਨ ‘ਤੇ ਸੁਣਵਾਈ 4 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
‘ਆਪ’ ਉਮੀਦਵਾਰਾਂ ਨੇ ਮੇਅਰ ਦੇ ਅਹੁਦੇ ਲਈ 8 ਜਨਵਰੀ ਨੂੰ ਹੋਈਆਂ ਚੋਣਾਂ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। 8 ਜਨਵਰੀ ਨੂੰ ਮੇਅਰ ਦੇ ਅਹੁਦੇ ਲਈ ਹੋਈ ਇਸ ਚੋਣ ਦੌਰਾਨ ‘ਆਪ’ ਦੀ ਇਕ ਵੋਟ ਨੂੰ ਪਾੜਨ ਦੀ ਗੱਲ ਕਹਿ ਕੇ ਅਯੋਗ ਕਰਾਰ ਦੇਣ ਸਮੇਂ ਕਾਫੀ ਵਿਵਾਦ ਖੜ੍ਹਾ ਹੋ ਗਿਆ ਸੀ। ਇਸ ਤਰ੍ਹਾਂ ਨਿਗਮ ਦੇ ਮੇਅਰ ਦੇ ਅਹੁਦੇ ਲਈ ਭਾਜਪਾ ਉਮੀਦਵਾਰ ਦੀ ਚੋਣ ਕੀਤੀ ਗਈ। ਇਸ ਚੋਣ ਨੂੰ ਹੁਣ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ, ਜਿਸ ’ਤੇ ਹਾਈ ਕੋਰਟ ਨੇ ਅੱਜ ਸੁਣਵਾਈ 4 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ।
