January 27, 2023

Aone Punjabi

Nidar, Nipakh, Nawi Soch

ਨਵਜੋਤ ਸਿੰਘ ਸਿੱਧੂ ਨੇ ਹਾਈਕਮਾਂਡ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ

1 min read

ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਨਵਾਂ ਪੰਜਾਬ ਬਣਾਉਣਾ ਹੈ ਤਾਂ ਇਹ ਮੁੱਖ ਮੰਤਰੀ ਦੇ ਹੱਥ ‘ਚ ਹੈ। ਇਸ ਵਾਰ ਤੁਹਾਨੂੰ ਮੁੱਖ ਮੰਤਰੀ ਚੁਣਨਾ ਹੈ। ਟਾਪ ਲੀਡਰਸ਼ਿਪ ਇਕ ਕਮਜ਼ੋਰ ਮੁੱਖ ਮੰਤਰੀ ਚਾਹੁੰਦੀ ਹੈ ਜੋ ਉਸ ਦੀ ਤਾਲ ‘ਤੇ ਨੱਚ ਸਕੇ। ਕੀ ਤੁਸੀਂ ਅਜਿਹਾ ਮੁੱਖ ਮੰਤਰੀ ਚਾਹੁੰਦੇ ਹੋ? ਇਹ ਗੱਲ ਨਵਜੋਤ ਸਿੱਧੂ ਨੇ ਸਮਰਥਕਾਂ ਵੱਲੋਂ ਕੀਤੀ ਨਾਅਰੇਬਾਜ਼ੀ ਦੌਰਾਨ ਕਹੀ।

ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕਾਂਗਰਸ ‘ਚ ਹੰਗਾਮਾ ਮਚ ਗਿਆ ਹੈ। ਰਾਹੁਲ ਗਾਂਧੀ (Rahul Gandhi) ਨੇ ਕਿਹਾ ਹੈ ਕਿ ਸੂਬੇ ‘ਚ ਮੁੱਖ ਮੰਤਰੀ ਦਾ ਚਿਹਰਾ ਦਿੱਤਾ ਜਾਵੇਗਾ। ਇਸ ਦੇ ਲਈ ਪਾਰਟੀ ਸਰਵੇ ਕਰ ਰਹੀ ਹੈ ਅਤੇ ਵਰਕਰਾਂ ਤੋਂ ਰਾਏ ਵੀ ਲੈ ਰਹੀ ਹੈ। ਸੂਤਰਾਂ ਮੁਤਾਬਕ ਚੰਨੀ ਮੁੱਖ ਮੰਤਰੀ ਦੇ ਚਿਹਰੇ ਲਈ ਸਿਖਰ ‘ਤੇ ਹਨ। ਕੱਲ੍ਹ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੀ ਕਿਹਾ ਹੈ ਕਿ ਚੰਨੀ ਨੂੰ ਚਾਰ ਮਹੀਨੇ ਦਾ ਸਮਾਂ ਮਿਲਿਆ ਹੈ ਤੇ ਉਨ੍ਹਾਂ ਨੂੰ ਹੋਰ ਸਮਾਂ ਮਿਲਣਾ ਚਾਹੀਦਾ ਹੈ

ਦੋ ਦਿਨ ਪਹਿਲਾਂ ਸਿੱਧੂ ਚੋਣ ਪ੍ਰਚਾਰ ਅੱਧ ਵਿਚਾਲੇ ਛੱਡ ਕੇ ਵੈਸ਼ਨੋ ਦੇਵੀ ਚਲੇ ਗਏ ਸਨ। ਉਹ ਬੀਤੇ ਦਿਨ ਵਾਪਸ ਪਰਤੇ ਸਨ। ਇਸ ਤੋਂ ਬਾਅਦ ਉਹ ਹਮਲਾਵਰ ਨਜ਼ਰ ਆਏ। ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਹਨ। ਕਾਂਗਰਸ ‘ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਸਿੱਧੂ ਨੇ ਕਿਹਾ ਕਿ ਪੰਜਾਬ ‘ਚ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਕੌਣ ਹੈ, ਇਸ ਦਾ ਫੈਸਲਾ ਪਾਰਟੀ ਹਾਈਕਮਾਂਡ ਕਰੇਗੀ। ਹਾਈ ਕਮਾਂਡ ਸਭ ਤੋਂ ਵੱਡੀ ਹੈ।

Leave a Reply

Your email address will not be published. Required fields are marked *