ਨਵਜੋਤ ਸਿੱਧੂ ਦੀ ਆਮਦ ਤੋਂ ਪਹਿਲਾਂ ਨੈਸ਼ਨਲ ਹੈਲਥ ਕਾਮਿਆਂ ਨੇ ਘੇਰਿਆ ਮੇਨ ਗੇਟ
1 min read
ਕਸਬਾ ਸ਼ਹਿਣਾ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਆਮਦ ਤੋਂ ਕੁਝ ਸਮਾਂ ਪਹਿਲਾਂ ਨੈਸ਼ਨਲ ਹੈਲਥ ਮਿਸ਼ਨ ਦੇ ਠੇਕਾ ਮੁਲਾਜ਼ਮਾਂ ਵੱਲੋਂ ਆਮ ਲੋਕਾਂ ਲਈ ਬਣਾਈ ਗੇਟ ਨੂੰ ਘੇਰ ਲਿਆ ਗਿਆ ਹੈ। ਮੌਕੇ ਤੇ ਪੁਲੀਸ ਅਧਿਕਾਰੀਆਂ ਨੇ ਗੇਟ ਨੂੰ ਬੰਦ ਕਰਕੇ ਸਿਹਤ ਕਾਮਿਆਂ ਦੀ ਘੇਰਾਬੰਦੀ ਕਰ ਲਈ ਗਈ ਹੈ। ਇਸ ਸਮੇਂ ਪੰਜਾਬ ਸਰਕਾਰ ਤੇ ਨਵਜੋਤ ਸਿੱਧੂ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਨੈਸ਼ਨਲ ਹੈਲਥ ਮਿਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਮਲਜੀਤ ਪਤੀ ਗੁਰਦੀਪ ਸਿੰਘ ਵਿਪਨ ਤੋਂ ਇਲਾਵਾ ਬੀਰ ਗੈਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਛੱਤੀ ਹਜ਼ਾਰ ਕਾਮਿਆਂ ਨੂੰ ਪੱਕੇ ਕਰਨ ਦਾ ਜੋ ਫਾਈਲ ਰਾਜਪਾਲ ਨੂੰ ਭੇਜੀ ਗਈ ਸੀ ਉਹ ਜਾਣਬੁੱਝ ਕੇ ਕਮੀਆਂ ਛੱਡ ਕੇ ਭੇਜੀ ਗਈ ਸੀ ਜਿਸ ਕਾਰਨ ਉਹ ਵਾਪਸ ਆ ਗਈ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਦੇ ਕਾਮੇ ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਆਪਣੀਆਂ ਹੱਕੀ ਮੰਗਾਂ ਲਈ ਰੋਸ ਮੁਜ਼ਾਹਰੇ ਕਰ ਰਹੇ ਹਨ ਪਰ ਸਰਕਾਰ ਦੇ ਕੰਨਾਂ ਤੇ ਕੋਈ ਜੂੰ ਨਹੀਂ ਸਰਕ ਰਹੀ ਬਲਕਿ ਵਿਰੋਧ ਕਰਨ ਤੇ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਗੱਡੀਆਂ ਹੇਠ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਘਿਰਾਓ ਨਵਜੋਤ ਸਿੱਧੂ ਦੀ ਆਮਦ ਤਕ ਜਾਰੀ ਰਹੇਗਾ ਜੇਕਰ ਪੁਲੀਸ ਨੇ ਉਨ੍ਹਾਂ ਨੂੰ ਖਦੇੜਨ ਦੀ ਕੋਸ਼ਿਸ਼ ਕੀਤੀ ਤਾਂ ਉਹ ਹੋਰ ਵੀ ਸੰਘਰਸ਼ ਕਰਨ ਦਾ ਰਸਤਾ ਅਪਣਾਉਣਗੇ। ਇਸ ਮੌਕੇ ਵੱਡੀ ਗਿਣਤੀ ਚ ਪੁਲਸ ਫੋਰਸ ਪਹੁੰਚ ਚੁੱਕੀ ਹੈ ਜ਼ਿਲ੍ਹਾ ਪੁਲੀਸ ਮੁਖੀ ਅਲਕਾ ਮੀਨਾ ਸਮੇਤ ਸੀਆਈਏ ਸਟਾਫ ਦੇ ਇੰਚਾਰਜ ਬਲਜੀਤ ਸਿੰਘ ਨੇ ਸਥਿਤੀ ਦਾ ਜਾਇਜ਼ਾ ਲਿਆ ਹੈ। ਸੀਆਈਏ ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਨੇ ਧਰਨਾਕਾਰੀਆਂ ਨੂੰ ਸਮਝਾਉਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਅਸਫਲ ਰਹੇ।
