ਨਵਜੋਤ ਸਿੱਧੂ ਦੀ ਭਦੌੜ ਰੈਲੀ 3 ਜਨਵਰੀ ਨੂੰ
1 min read
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ 3 ਜਨਵਰੀ ਨੂੰ ਭਦੌੜ ਵਿਖੇ ਲੋਕਾਂ ਨੂੰ ਸੰਬੋਧਨ ਕਰਨਗੇ, ਜਿਸਦੀ ਅਗਵਾਈ ਹਲਕਾ ਭਦੌੜ ਤੋਂ ਇੰਚਾਰਜ਼ ਬੀਬੀ ਸੁਰਿੰਦਰ ਕੌਰ ਬਾਲੀਆ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਸੁਰਿੰਦਰ ਕੌਰ ਵਾਲੀਆ ਨੇ ਦੱਸਿਆ ਕਿ ਅਗਾਮੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ 3 ਜਨਵਰੀ ਨੂੰ ਹਲਕਾ ਭਦੌੜ ਦੀ ਰੈਲੀ ਨੂੰ ਸੰਬੋਧਨ ਕਰਨ ਲਈ ਸ਼ਿਵ ਮੰਦਿਰ ਨੇੜੇ ਬਜ਼ਾਰ ’ਚ ਪੁੱਜ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਰੈਲੀ ’ਚ ਹਲਕੇ ਦੇ ਕਾਂਗਰਸੀ ਆਗੂਆਂ, ਵਰਕਰਾਂ ਤੇ ਲੋਕਾਂ ਵਲੋਂ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਜਾਵੇਗੀ। ਬੀਬੀ ਵਾਲੀਆ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਅਗਵਾਈ ’ਚ ਪੰਜਾਬ ਮੁੜ ਤਰੱਕੀ ਦੀਆਂ ਲੀਹਾਂ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ‘ਪੰਜਾਬ ਮਾਡਲ’ ਤਹਿਤ ਪੰਜਾਬ ਦੇ ਪੰਜਾਬੀਆਂ ਨੂੰ ਭ੍ਰਿਸ਼ਟਾਚਾਰ, ਬੇਈਮਾਨੀ ਤੇ ਕਰਜ਼ੇ ਦੀ ਗਲਤਾਨ ’ਚੋਂ ਬਾਹਰ ਕੱਢਣ ਦੀ ਨੀਤੀ ਲਿਆ ਰਹੇ ਹਨ। ਉਨ੍ਹਾਂ ਭਦੌੜ ਹਲਕੇ ਦੇ ਲੋਕਾਂ ਨੂੰ ਇਸ ਰੈਲੀ ’ਚ ਵੱਧ ਚੜ੍ਹਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
