July 1, 2022

Aone Punjabi

Nidar, Nipakh, Nawi Soch

ਨਸ਼ੇ ਦੀ ਓਵਰਡੋਜ਼ ਨਾਲ ਰਾਮਪੁਰਾ ਫੂਲ ਦੇ ਨੌਜਵਾਨ ਦੀ ਹੋਈ ਮੌਤ

1 min read

ਨੇਡ਼ਲੇ ਪਿੰਡ ਹਰਨਾਮ ਸਿੰਘ ਵਾਲਾ ਵਿਚ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਪ੍ਰਾਪਤ ਹੋਈ ਹੈ । ਥਾਣਾ ਫੂਲ ਦੀ ਪੁਲੀਸ ਵੱਲੋਂ ਮ੍ਰਿਤਕ ਦੇ ਮਾਮੇ ਦੀ ਸ਼ਿਕਾਇਤ ਤੇ ਪਿੰਡ ਦੇ ਹੀ ਚਾਰ ਨੌਜਵਾਨਾਂ ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਿੰਡ ਹਰਨਾਮ ਸਿੰਘ ਵਾਲਾ ਵਾਸੀ ਰਾਜੂ ਸਿੰਘ ਨੇ ਦੱਸਿਆ ਕਿ ਉਸ ਦਾ ਭਾਣਜਾ ਸੂਰਜ ਸਿੰਘ ਬੀਤੇ ਕਾਫੀ ਸਮੇਂ ਤੋਂ ਉਨ੍ਹਾਂ ਕੋਲ ਰਹਿੰਦਾ ਹੈ।

ਉਸ ਨੇ ਕਿਹਾ ਕਿ 21 ਨਵੰਬਰ ਦੀ ਰਾਤ ਨੂੰ ਪਿੰਡ ਦਾ ਰਹਿਣ ਵਾਲਾ ਸਿਕੰਦਰ ਸਿੰਘ ਸੂਰਜ ਸਿੰਘ ਨੂੰ ਕੰਮ ਤੇ ਜਾਣ ਲਈ ਨਾਲ ਲੈ ਗਿਆ। ਅਗਲੀ ਸਵੇਰ ਸਿਕੰਦਰ ਸਿੰਘ ਤੇ ਉਸ ਦਾ ਭਰਾ ਮੋਪੀ ਸਿੰਘ, ਭੋਲੂ ਸਿੰਘ ਅਤੇ ਲੱਭੀ ਸਿੰਘ ਸੂਰਜ ਸਿੰਘ ਨੂੰ ਕੱਪੜੇ ਵਿੱਚ ਲਪੇਟ ਕੇ ਉਨ੍ਹਾਂ ਦੇ ਘਰ ਛੱਡ ਗਏ।  ਸੂਰਜ ਸਿੰਘ ਨੂੰ ਹਸਪਤਾਲ ਵਿਚ ਲਿਆਉਣ ਉਪਰੰਤ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਰਾਜੂ ਸਿੰਘ ਨੇ ਉਕਤ ਚਾਰੇ ਨੌਜਵਾਨਾਂ ਤੇ ਉਸ ਦੇ ਭਾਣਜੇ ਸੂਰਜ ਸਿੰਘ ਨੂੰ ਨਸ਼ੇ ਦੀ ਓਵਰ ਡੋਜ਼ ਦੇਣ ਦੇ ਇਲਜ਼ਾਮ ਲਾਏ। ਇਸ ਮਾਮਲੇ ਸਬੰਧੀ ਥਾਣਾ ਮੁਖੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਚਾਰ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਕਤ ਕਥਿਤ ਦੋਸ਼ੀਆਂ ਚੋਂ ਇਕ ਵਿਅਕਤੀ ਦੀ ਗ੍ਰਿਫਤਾਰੀ ਹੋ ਚੁੱਕੀ ਹੈ। ਬਾਕੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *