ਨਾਗਾਲੈਂਡ: ਸੁਰੱਖਿਆ ਬਲਾਂ ਦੀ ਗੋਲੀਬਾਰੀ ‘ਚ 11 ਆਮ ਲੋਕਾਂ ਦੀ ਮੌਤ, CM ਨੇ ਦਿੱਤੇ ਜਾਂਚ ਦੇ ਹੁਕਮ
1 min read
ਉਤਰ ਪੂਰਬੀ ਰਾਜ ਨਾਗਾਲੈਂਡ (Nagaland) ਵਿੱਚ ਐਤਵਾਰ ਸਵੇਰੇ ਉਦੋਂ ਤਣਾਅ ਪੈਦਾ ਹੋ ਗਿਆ, ਜਦੋਂ ਕਥਿਤ ਤੌਰ ‘ਤੇ ਸੁਰੱਖਿਆ ਬਲਾਂ ਦੀ ਗੋਲੀ ਨਾਲ ਕੁੱਝ ਆਮ ਲੋਕਾਂ ਦੀ ਮੌਤ ਹੋ ਗਈ। ਘਟਨਾ ਮੋਨ ਜ਼ਿਲ੍ਹੇ (Mon District) ਦੇ ਤਿਰੂ ਪਿੰਡ (Tiru Village) ਵਿੱਚ ਉਦੋਂ ਹੋਈ, ਜਦੋਂ ਸੁਰੱਖਿਆ ਬਲਾਂ ਨੇ ਇਨ੍ਹਾਂ ਲੋਕਾਂ ਨੂੰ ਕਥਿਤ ਤੌਰ ‘ਤੇ ਐਨਐਸਸੀਐਨ (NSCN) ਦਾ ਸ਼ੱਕੀ ਉਗਰਵਾਦੀ ਸਮਝਿਆ। ਨਿਊਜ਼ ਏਜੰਸੀ ਪੀਟੀਆਈ ਅਨੁਸਾਰ ਘਟਨਾ ਵਿੱਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋਈ ਹੈ। ਇਸਤੋਂ ਬਾਅਦ ਜ਼ਿਲ੍ਹੇ ਵਿੱਚ ਤਣਾਅ ਦੀ ਸਥਿਤੀ ਬਣ ਗਈ। ਉਥੇ ਮੁੱਖ ਮੰਤਰੀ ਨੇ ਲੋਕਾਂ ਨੂੰ ਸ਼ਾਂਤੀ ਦੀ ਅਪੀਲ ਕੀਤੀ ਹੈ।
