May 17, 2022

Aone Punjabi

Nidar, Nipakh, Nawi Soch

ਨਿਆਂ ਮੰਤਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਹਨ ਆਉਣ ਵਾਲੇ ਸਮੇਂ ਵਿੱਚ ਵੀ ਮੁੱਖ ਮੰਤਰੀ ਬਣ ਸਕਦੇ

1 min read

 ਇਸ ਸਵਾਲ ‘ਤੇ ਕਿ ਕਾਂਗਰਸ ‘ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ, ਵੇਰਕਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਐੱਸ.ਸੀ. ਨਵਜੋਤ ਸਿੰਘ ਸਿੱਧੂ ਜੱਟ ਚਿਹਰਾ ਹੈ ਅਤੇ ਸੁਨੀਲ ਜਾਖੜ ਹਿੰਦੂ ਚਿਹਰਾ ਹੈ। ਪਾਰਟੀ ਕੋਲ ਮੁੱਖ ਮੰਤਰੀ ਲਈ ਚਿਹਰਿਆਂ ਦੀ ਕੋਈ ਕਮੀ ਨਹੀਂ ਹੈ। ਚੰਨੀ ਮੁੱਖ ਮੰਤਰੀ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਮੁੱਖ ਮੰਤਰੀ ਹੋ ਸਕਦੇ ਹਨ ਪਰ ਪਾਰਟੀ ਨੇ ਸਾਂਝੇ ਤੌਰ ‘ਤੇ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ।

ਇੱਕ ਹੋਰ ਸਵਾਲ ਦੇ ਜਵਾਬ ਵਿੱਚ ਵੇਰਕਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਚੋਣ ਲੜਨਾ ਹੈ ਜਾਂ ਨਹੀਂ, ਇਹ ਫੈਸਲਾ ਪਾਰਟੀ ਹਾਈਕਮਾਂਡ ਨੇ ਕਰਨਾ ਹੈ। ਸਿੱਧੂ ਹੀ ਨਹੀਂ ਪਾਰਟੀ ਹਾਈਕਮਾਂਡ ਇਹ ਵੀ ਤੈਅ ਕਰੇਗੀ ਕਿ ਕਿਸ ਨੂੰ ਕਿੱਥੋਂ ਚੋਣ ਲੜਨੀ ਹੈ।

 ਉਨ੍ਹਾਂ ਕਿਹਾ ਕਿ ਦੋਸ਼ੀ ਕਾਲਜਾਂ ਨੂੰ ਕਾਰਨ ਦੱਸੋ ਨੋਟਿਸ ਦਿੱਤੇ ਗਏ ਹਨ। ਕਈ ਕਾਲਜਾਂ ਨੇ ਆਪਣਾ ਜਵਾਬ ਦੇ ਦਿੱਤਾ ਹੈ ਅਤੇ ਕਈ ਕਾਲਜਾਂ ਦਾ ਜਵਾਬ ਆਉਣਾ ਬਾਕੀ ਹੈ। ਹਾਲਾਂਕਿ ਘੁਟਾਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਨਾਂ ਆਉਣ ਅਤੇ ਇਸ ਮਾਮਲੇ ਵਿੱਚ ਮੁੱਖ ਸਕੱਤਰ ਦੀ ਜਾਂਚ ਰਿਪੋਰਟ ਜਾਰੀ ਨਾ ਕੀਤੇ ਜਾਣ ਦੇ ਮਾਮਲੇ ਵਿੱਚ ਉਨ੍ਹਾਂ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।

Leave a Reply

Your email address will not be published. Required fields are marked *