July 2, 2022

Aone Punjabi

Nidar, Nipakh, Nawi Soch

ਨਿਊਯਾਰਕ ਸਿਟੀ ਵਿੱਚ ਐਤਵਾਰ ਨੂੰ ਲੱਗੀ ਭਿਆਨਕ ਅੱਗ

1 min read

 ਨਿਊਯਾਰਕ ਸਿਟੀ ਵਿੱਚ ਐਤਵਾਰ ਨੂੰ ਭਿਆਨਕ ਅੱਗ ਲੱਗਣ ਕਾਰਨ 9 ਬੱਚਿਆਂ ਸਮੇਤ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ। ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਪੁਸ਼ਟੀ ਕੀਤੀ ਹੈ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਇਸ ਹਾਦਸੇ ‘ਚ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ 9 ਬੱਚੇ ਵੀ ਸ਼ਾਮਲ ਹਨ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਅੱਗ ਕਿਸ ਕਾਰਨ ਲੱਗੀ ਇਸ ਦੀ ਜਾਂਚ ਜਾਰੀ ਹੈ। ਇਸ ਘਟਨਾ ਨੂੰ ਨਿਊਯਾਰਕ ਵਿੱਚ ਹੁਣ ਤੱਕ ਦੇ ਸਭ ਤੋਂ ਵੱਡੇ ਹਾਦਸਿਆਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ।

ਸੀਐਨਐਨ ਦੀ ਰਿਪੋਰਟ ਮੁਤਾਬਕ ਘਟਨਾ ਵਾਲੀ ਥਾਂ ‘ਤੇ ਪਹੁੰਚੇ ਮੇਅਰ ਐਰਿਕ ਐਡਮਜ਼ ਨੇ ਕਿਹਾ ਕਿ ਨਿਊਯਾਰਕ ਸਿਟੀ ਲਈ ਇਹ ਬਹੁਤ ਹੀ ਭਿਆਨਕ ਅਤੇ ਦੁਖਦਾਈ ਪਲ ਹੈ। ਅੱਗ ਦੀ ਇਹ ਘਟਨਾ ਇਸ ਸ਼ਹਿਰ ਨੂੰ ਪਰੇਸ਼ਾਨ ਕਰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਅੱਗ ਨਾਲ ਵੱਡੀ ਗਿਣਤੀ ਵਿੱਚ ਲੋਕ ਝੁਲਸ ਗਏ। 32 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Leave a Reply

Your email address will not be published. Required fields are marked *