ਨੀਤੂ ਕਪੂਰ ਤੇ ਰਿਸ਼ੀ ਕਪੂਰ ਦੀ ਵਰ੍ਹੇਗੰਢ ਦੇ ਮੌਕੇ ’ ਤੇ ਅਦਾਕਾਰਾ ਨੇ ਰਿਸ਼ੀ ਨਾਲ ਬਿਤਾਏ ਪਲਾਂ ਨੂੰ ਯਾਦ ਕੀਤਾ
1 min read

ਰਿਸ਼ੀ ਕਪੂਰ ਦੀ ਮੌਤ ਤੋਂ ਬਾਅਦ, ਨੀਤੂ ਅਕਸਰ ਸੋਸ਼ਲ ਮੀਡੀਆ ’ਤੇ ਤਸਵੀਰਾਂ ਤੇ ਪੋਸਟ ਸ਼ੇਅਰ ਕਰਕੇ ਉਨ੍ਹਾਂ ਨੂੰ ਯਾਦ ਕਰਦੀ ਹੈ। ਹੁਣ ਸ਼ਨੀਵਾਰ ਨੂੰ ਆਪਣੀ ਵਿਆਹ ਦੀ ਵਰ੍ਹੇਗੰਢ ਦੇ ਮੌਕੇ ’ਤੇ ਅਦਾਕਾਰਾ ਨੇ ਰਿਸ਼ੀ ਨਾਲ ਬਿਤਾਏ ਪਲਾਂ ਨੂੰ ਯਾਦ ਕੀਤਾ।
ਨੀਤੂ ਕਪੂਰ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ’ਤੇ ਸ਼ੇਅਰ ਕੀਤੀਆਂਂ ਹਨ। ਤਸਵੀਰਾਂ ਨੂੰ ਦੇਖ ਕੇ ਪਤਾ ਲੱਗਦਾ ਹੈ ਕਿ ਇਹ ਕਿਸੇ ਸ਼ੋਅ ਦੌਰਾਨ ਲਈਆਂ ਗਈਆਂ ਸਨ। ਇਨ੍ਹਾਂ ਤਸਵੀਰਾਂ ’ਚ ਮਰਹੂਮ ਅਦਾਕਾਰ ਰਿਸ਼ੀ ਕਪੂਰ ਅਤੇ ਨੀਤੂ ਕਪੂਰ ਹੱਥ ਫੜ੍ਹ ਕੇ ਹੱਸਦੇ ਨਜ਼ਰ ਆ ਰਹੇ ਹਨ।

ਲੰਬੇ ਸਮੇਂ ਤਕ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ ਰਿਸ਼ੀ ਕਪੂਰ ਅਤੇ ਨੀਤੂ ਕਪੂਰ ਨੇ 22 ਜਨਵਰੀ 1980 ਨੂੰ ਵਿਆਹ ਕਰਵਾਇਆ ਸੀ। ਇਸ ਦੇ ਨਾਲ ਹੀ ਉਸ ਨੇ ਆਪਣੇ ਵਿਆਹ ਨਾਲ ਜੁੜਿਆ ਇੱਕ ਕਿੱਸਾ ਵੀ ਸਾਂਝਾ ਕੀਤਾ, ਜਿਸ ਵਿੱਚ ਉਸ ਨੇ ਦੱਸਿਆ ਕਿ ਉਹ ਅਤੇ ਰਿਸ਼ੀ ਕਪੂਰ ਵਿਆਹ ਦੌਰਾਨ ਬੇਹੋਸ਼ ਹੋ ਗਏ ਸਨ। ਕਿਉਂਕਿ ਉਸਦਾ ਲਹਿੰਗਾ ਬਹੁਤ ਭਾਰਾ ਸੀ ਅਤੇ ਉਸ ਨੂੰ ਚੁੱਕਣਾ ਬਹੁਤ ਮੁਸ਼ਕਲ ਹੋ ਰਿਹਾ ਸੀ। ਇਸ ਦੇ ਨਾਲ ਹੀ ਅਦਾਕਾਰ ਰਿਸ਼ੀ ਭੀੜ ਕਾਰਨ ਬੇਹੋਸ਼ ਹੋ ਗਏ।
ਰਿਸ਼ੀ ਕਪੂਰ ਅਤੇ ਨੀਤੂ ਕਪੂਰ ਨੇ ਆਪਣੇ ਫਿਲਮੀ ਕਰੀਅਰ ਵਿੱਚ ਕਈ ਫਿਲਮਾਂ ਵਿੱਚ ਇਕੱਠੇ ਕੰਮ ਕੀਤਾ। ਉਸਨੇ ਪਹਿਲੀ ਫ਼ਿਲਮ ‘ਜ਼ਹਿਰੀਲਾ ਇਨਸਾਨ’ ’ਚ ਕੰਮ ਕੀਤਾ। ਇਸ ਤੋਂਂ ਬਾਅਦ ਦੋਹਾਂ ਨੇ ‘ਰਫ਼ੂ ਚੱਕਰ’, ਦੂਸਰਾ ‘ਆਦਮੀ’, ‘ਅਮਰ, ਅਕਬਰ, ਐਂਥਨੀ ਅਤੇ ‘ਕਭੀ ਕਭੀ’ ਵਰਗੀਆਂ ਸੁਪਰਹਿੱਟ ਫਿਲਮਾਂ ਵਿੱਚ ਇਕੱਠੇ ਕੰਮ ਕੀਤਾ। ਇਸ ਦੇ ਨਾਲ ਹੀ ਅਪ੍ਰੈਲ 2020 ’ਚ ਲੰਬੀ ਬਿਮਾਰੀ ਨਾਲ ਜੂਝਦੇ ਹੋਏ ਰਿਸ਼ੀ ਕਪੂਰ ਦੀ ਮੌਤ ਹੋ ਗਈ ਸੀ।