January 31, 2023

Aone Punjabi

Nidar, Nipakh, Nawi Soch

ਪਟਿਆਲਾ ‘ਚ ਆਉਣਗੇ ਅਰਵਿੰਦ ਕੇਜਰੀਵਾਲ 31 ਨੂੰ ਕਰਨਗੇ ਸ਼ਾਂਤੀ ਮਾਰਚ

1 min read
Arvind Kejriwal Does Not Have Coronavirus, Tests Negative

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਪ੍ਰਚਾਰ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਅਗਲਾ ਦੌਰਾ 31 ਦਸੰਬਰ ਨੂੰ ਹੋਵੇਗਾ। ਉਹ ਇਸ ਦਿਨ ਪਟਿਆਲਾ ਵਿੱਚ ਦੌਰਾ ਕਰਨਗੇ ਅਤੇ ਲੋਕਾਂ ਨੂੰ ਪਾਰਟੀ ਨੀਤੀਆਂ ਬਾਰੇ ਦੱਸਣਗੇ।

ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ 31 ਦਸੰਬਰ ਨੂੰ ਪਟਿਆਲਾ ਵਿੱਚ ਸ਼ਾਂਤੀ ਮਾਰਚ ਕਰਨਗੇ, ਜੋ ਕਿ ਪੰਜਾਬ ‘ਚ ਸ਼ਾਂਤੀ ਅਤੇ ਭਾਈਚਾਰਕ ਇਕਜੁਟਤਾ ਬਣਾਈ ਰੱਖਣ ਲਈ ਕੀਤਾ ਜਾਵੇਗਾ।

DNA Edit: Waiver Raj - As polls approach, Arvind Kejriwal is generosity  personified

ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਨੂੰ ਲਾਂਬੂ ਲਾਉਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਹੋਈ ਅਤੇ ਹੁਣ ਪਿਛੇ ਲੁਧਿਆਣਾ ਅਦਾਲਤ ਵਿੱਚ ਬੰਬ ਧਮਾਕਾ ਹੋਇਆ। ਇਹ ਘਟਨਾਵਾਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਾਪਰੀਆਂ ਹਨ ਅਤੇ ਪੰਜਾਬ ਦੀ ਸ਼ਾਂਤੀ ਨੂੰ ਭੰਗ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਹਰ ਧਰਮ ਦੇ ਲੋਕ ਇਕੱਠੇ ਹੋ ਕੇ ਰਹਿੰਦੇ ਹਨ ਅਤੇ ਇਸੇ ਸਦਭਾਵਨਾ ਨੂੰ ਬਣਾਈ ਰੱਖਣ ਲਈ ਆਮ ਆਦਮੀ ਪਾਰਟੀ ਵੱਲੋਂ 31 ਦਸੰਬਰ ਨੂੰ ਪਟਿਆਲਾ ਵਿੱਚ ਸ਼ਾਂਤੀ ਮਾਰਚ ਕੀਤਾ ਜਾ ਰਿਹਾ ਹੈ, ਜਿਸ ਦੀ ਅਗਵਾਈ ਅਰਵਿੰਦ ਕੇਜਰੀਵਾਲ ਕਰਨਗੇ।

ਜ਼ਿਕਰਯੋਗ ਹੈ ਕਿ ਮੰਗਲਵਾਰ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਪੰਜਾਬ 2022 ਲਈ 15 ਹੋਰ ਉਮੀਦਵਾਰਾਂ ਦੀ ਸੂਚੀ ਵੀ ਜਾਰੀ ਕੀਤੀ ਹੈ। ਇਸ ਸੂਚੀ ਨਾਲ ਹੁਣ ਤੱਕ ਆਮ ਆਦਮੀ ਪਾਰਟੀ ਨੇ ਕੁੱਲ 88 ਉਮੀਦਵਾਰਾਂ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *