January 27, 2023

Aone Punjabi

Nidar, Nipakh, Nawi Soch

ਪਟਿਆਲਾ ਵਿਚ ਪਾਵਰਕਾਮ ਦੇ ਦਫਤਰ ਅੱਗੇ ਲੱਗਾ 3 ਮਹੀਨੇ ਪੁਰਾਣਾ ਧਰਨਾ ਸਮਾਪਤ

1 min read

ਪਟਿਆਲਾ ਦੇ ਪਾਵਰਕਾਮ ਹੈੱਡ ਆਫਿਸ ਦੇ ਅੱਗੇ ਪਿਛਲੇ ਲੰਬੇ ਸਮੇਂ ਤੋਂ ਗੇਟ ਬੰਦ ਕਰਕੇ ਪ੍ਰਦਰਸ਼ਨ ਕਰ ਰਹੇ ਪਾਵਰਕਾਮ ਦੇ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਦਾ ਪ੍ਰਦਰਸ਼ਨ ਅੱਜ ਸਮਾਪਤ ਹੋ ਗਿਆ। ਪਾਵਰਕੌਮ ਦੇ ਐਡਮਨਿਸਟ੍ਰੇਸ਼ਨ ਨਿਰਦੇਸ਼ਕ ਗਗਨ ਦੀਪ ਸਿੰਘ ਜੌਲੀ ਜਲਾਲਪੁਰ ਵੱਲੋਂ ਇਨ੍ਹਾਂ ਦੀਆਂ ਮੰਗਾਂ ਉਤੇ ਵਿਚਾਰ ਕਰਕੇ ਹੱਲ ਕਰਨ ਦਾ ਭਰੋਸਾ ਦਿੱਤੇ ਜਾਣ ਦੇ ਮਗਰੋਂ ਧਰਨਾ ਸਮਾਪਤ ਹੋ ਗਿਆ।

 ਇਹ ਪ੍ਰਦਰਸ਼ਨਕਾਰੀ ਉਨ੍ਹਾਂ ਬਿਜਲੀ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਹਨ ਜਿਨ੍ਹਾਂ ਦੀ ਡਿਊਟੀ ਦੌਰਾਨ ਮੌਤ ਹੋ ਗਈ ਸੀ ਪਰ ਉਨ੍ਹਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਦੀ ਜਗ੍ਹਾ ਉਤੇ ਨੌਕਰੀ ਨਹੀਂ ਸੀ ਮਿਲੀ। ਇਸ ਮੰਗ ਨੂੰ ਲੈ ਕੇ ਇਹ 88 ਦਿਨ ਤੋਂ ਪਾਵਰਕਾਮ ਹੈੱਡ ਆਫਿਸ ਦੀ ਛੱਤ ਦੇ ਉੱਪਰ ਅਤੇ ਮੇਨ ਗੇਟ ਦੇ ਉੱਪਰ ਪ੍ਰਦਰਸ਼ਨ ਕਰ ਰਹੇ ਸਨ।

16 ਨਵੰਬਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਵਰਕਾਮ ਦੀ ਛੱਤ ਦੇ ਉੱਪਰ ਬੈਠੇ ਅਤੇ ਮਰਨ ਵਰਤ ਰੱਖ ਰਹੇ ਧਰਨਾਕਾਰੀਆਂ ਦਾ ਮਰਨ ਵਰਤ ਖੁਲ੍ਹਵਾ ਕੇ ਉਨ੍ਹਾਂ ਦੀ ਮੰਗ ਮੰਨਣ ਦਾ ਭਰੋਸਾ ਦਿੱਤਾ ਸੀ ਪਰ ਇਸ ਉਪਰ ਕੋਈ ਕਾਰਵਾਈ ਨਾ ਹੋਣ ਦੇ ਕਾਰਨ ਉਹ ਦੁਬਾਰਾ ਮਰਨ ਵਰਤ ਉਪਰ ਬੈਠ ਗਏ ਸਨ ਅਤੇ ਇਹ ਪ੍ਰਦਰਸ਼ਨ ਹੋਰ ਤੇਜ਼ ਹੁੰਦਾ ਜਾ ਰਿਹਾ ਸੀ ਪਰ ਅੱਜ ਸ਼ਾਮ ਪਾਵਰਕਾਮ ਦੇ ਮੈਂਬਰ ਪ੍ਰਬੰਧਕ ਗਗਨਦੀਪ ਸਿੰਘ ਜੋਲੀ ਵੱਲੋਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਕਿ ਇਕ ਹਫਤੇ ਦੇ ਅੰਦਰ ਅੰਦਰ ਉਨ੍ਹਾਂ ਦੀ ਨੌਕਰੀ ਅਤੇ ਦੂੁਜੀ ਮੰਗਦੇ ਉੱਪਰ ਹਮਦਰਦੀ ਪੂਰਵਕ ਵਿਚਾਰ ਕਰਕੇ ਕੋਈ ਹੱਲ ਕੱਢਿਆ ਜਾਵੇਗਾ ਜਿਸ ਮਗਰੋਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਆਪਣਾ ਪ੍ਰਦਰਸ਼ਨ ਸਮਾਪਤ ਕਰ ਦਿੱਤਾ ਅਤੇ ਹੜਤਾਲ ਸਮਾਪਤ ਕਰਦਿਆਂ ਪਾਵਰਕਾਮ ਦੇ ਮੁੱਖ ਗੇਟ ਦੇ ਅੱਗੋਂ ਹਟਣ ਦਾ ਐਲਾਨ ਕਰ ਦਿੱਤਾ।

ਇਸ ਮੌਕੇ ਜਗਨਦੀਪ ਸਿੰਘ ਜੌਲੀ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੇ ਸਾਡੀ ਬੇਨਤੀ ਨੂੰ ਪ੍ਰਵਾਨ ਕਰਕੇ ਪ੍ਰਦਰਸ਼ਨ ਸਮਾਪਤ ਕਰ ਦਿੱਤਾ ਹੈ ਅਤੇ ਦੋਵੇਂ ਧਿਰਾਂ ਵੱਲੋਂ ਗੱਲਬਾਤ ਕਰਨ ਦੇ ਨਾਲ ਹੀ ਅਜਿਹਾ ਸੰਭਵ ਹੋ ਸਕਿਆ ਹੈ ਤੇ ਹੁਣ ਜਿਸ ਤਰ੍ਹਾਂ ਇਨ੍ਹਾਂ ਨੇ ਸਾਡੇ ਵਿੱਚ ਭਰੋਸਾ ਕਰ ਕੇ ਹੜਤਾਲ ਨੂੰ ਖਤਮ ਕੀਤਾ ਹੈ, ਉਸੇ ਤਰ੍ਹਾਂ ਹੁਣ ਸਾਡਾ ਫਰਜ਼ ਬਣਦਾ ਹੈ ਕਿ ਇਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਨ ਲਈ ਕਾਰਵਾਈ ਸ਼ੁਰੂ ਕੀਤੀ ਜਾਵੇ।

Leave a Reply

Your email address will not be published. Required fields are marked *