ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤੀ ਨੇ ਕੀਤੀ ਖ਼ੁਦਕੁਸ਼ੀ, ਪਤੀ ਤੇ ਪ੍ਰੇਮਿਕਾ ਸਣੇ ਚਾਰ ਨਾਮਜ਼ਦ
1 min read
ਪਤੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਵਿਆਹੁਤਾ ਵੱਲੋਂ ਘਰ ‘ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ‘ਚ ਗੇਜਾ ਸਿੰਘ ਪੁੱਤਰ ਛੋਟਾ ਸਿੰਘ ਵਾਸੀ ਪਿੰਡ ਤਾਜੋ ਜ਼ਿਲ੍ਹਾ ਬਰਨਾਲਾ ਨੇ ਦੱਸਿਆ ਕਿ ਉਸ ਦੀ ਲੜਕੀ ਪ੍ਰੀਤੀ (22 ਸਾਲ) ਦਾ ਵਿਆਹ ਬਾਦਲ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਮਹਿਰਾਜ ਨਾਲ ਹੋਇਆ ਸੀ। ਉਸ ਨੇ ਦੱਸਿਆ ਕਿ ਉਸ ਦੇ ਜਵਾਈ ਬਾਦਲ ਸਿੰਘ ਦੇ ਪਿੰਡ ਰਾਮਗੜ੍ਹ ਜ਼ਿਲ੍ਹਾ ਬਰਨਾਲਾ ਦੀ ਔਰਤ ਪ੍ਰੀਤੀ ਕੌਰ ਨਾਲ ਨਾਜਾਇਜ਼ ਸਬੰਧ ਸਨ ਜਿਸ ਤੋਂ ਆਪਣੇ ਪਤੀ ਨੂੰ ਉਸ ਦੀ ਪਤਨੀ ਰੋਕਦੀ ਸੀ। ਇਸੇ ਕਾਰਨ ਬਾਦਲ ਸਿੰਘ ਉਸ ਦੀ ਲੜਕੀ ਨਾਲ ਲੜਾਈ ਝਗੜਾ ਕਰਦਾ ਸੀ ਜਿਸ ਤੋਂ ਤੰਗ ਆ ਕੇ ਉਸ ਦੀ ਲੜਕੀ ਪ੍ਰੀਤੀ ਨੇ ਘਰ ‘ਚ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਪੀੜਤ ਗੇਜਾ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਬਾਦਲ ਸਿੰਘ, ਉਸ ਦੇ ਪਿਤਾ ਮੇਜਰ ਸਿੰਘ, ਮਾਤਾ ਅਤੇ ਪ੍ਰੇਮਿਕਾ ਪ੍ਰੀਤੀ ਵਾਸੀ ਰਾਮਗੜ੍ਹ ਜ਼ਿਲ੍ਹਾ ਬਰਨਾਲਾ ਨੂੰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
