July 6, 2022

Aone Punjabi

Nidar, Nipakh, Nawi Soch

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪੈਟਰੋਲ ਤੇ ਬਿਜਲੀ ਦੀਆਂ ਕੀਮਤਾਂ ਯੂਨਿਟ ਦੀ ਕਟੌਤੀ ਕੀਤੀ ਹੈ।

1 min read

ਇਮਰਾਨ ਖਾਨ ਨੇ ਕਿਹਾ ਸੀ ਕਿ ਅਗਲੇ ਬਜਟ ਯਾਨੀ ਜੂਨ ਦੇ ਅੰਤ ਤੱਕ ਪੈਟਰੋਲੀਅਮ ਅਤੇ ਬਿਜਲੀ ਦੀਆਂ ਕੀਮਤਾਂ ਨਹੀਂ ਵਧਾਈਆਂ ਜਾਣਗੀਆਂ।

ਪਾਕਿਸਤਾਨ ‘ਚ ਵਧਦੀ ਮਹਿੰਗਾਈ ਨੂੰ ਲੈ ਕੇ ਵਿਰੋਧੀ ਪਾਰਟੀਆਂ ਲਗਾਤਾਰ ਇਮਰਾਨ ਸਰਕਾਰ ‘ਤੇ ਹਮਲੇ ਕਰ ਰਹੀਆਂ ਹਨ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਪਾਕਿਸਤਾਨ ਸਰਕਾਰ ਨੇ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਰਿਕਾਰਡ ਉਛਾਲ ਦਾ ਹਵਾਲਾ ਦਿੰਦੇ ਹੋਏ ਦੇਸ਼ ‘ਚ ਪੈਟਰੋਲ ਦੀ ਕੀਮਤ ‘ਚ 12.03 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।

ਇਸ ਤੋਂ ਬਾਅਦ ਪੈਟਰੋਲ ਦੀ ਕੀਮਤ 160 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਸੀ। ਪਾਕਿਸਤਾਨ ‘ਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ‘ਚ ਵਾਧੇ ਤੋਂ ਬਾਅਦ ਦੇਸ਼ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰੀ ਸ਼ਿਬਲੀ ਫਰਾਜ ਨੇ ਜਨਤਾ ਨੂੰ ਘੱਟ ਤੋਂ ਘੱਟ ਈਂਧਨ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਸੀ।

Leave a Reply

Your email address will not be published. Required fields are marked *