January 30, 2023

Aone Punjabi

Nidar, Nipakh, Nawi Soch

ਪਾਕਿਸਤਾਨ ਨਾਲ ਵਪਾਰ ਕਰਨ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੇ ਬਿਆਨ ’ਤੇ ਮਨੀਸ਼ ਤਿਵਾਰੀ ਦਾ ਜਵਾਬ

1 min read

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੁਆਰਾ ਭਾਰਤ-ਪਾਕਿਸਤਾਨ ਵਿਚਕਾਰ ਵਪਾਰ ਸ਼ੁਰੂ ਕਰਨ ਵਾਲੇ ਬਿਆਨ ’ਤੇ ਕਾਂਗਰਸ ਨੇਤਾ ਮਨੀਸ਼ ਤਿਵਾਰੀ ਨੇ ਜਵਾਬ ਦਿੱਤਾ ਹੈ। ਮਨੀਸ਼ ਤਿਵਾਰੀ ਨੇ ਕਿਹਾ ਕਿ ਜਦੋਂ ਤਕ ਪਾਕਿਸਤਾਨ, ਭਾਰਤ ’ਚ ਅੱਤਵਾਦੀਆਂ ਨੂੰ ਭੇਜਣਾ ਬੰਦ ਨਹੀਂ ਕਰਦਾ ਅਤੇ ਡ੍ਰੋਨ ਦੇ ਮਾਧਿਅਮ ਨਾਲ ਸਾਡੇ ਖੇਤਰਾਂ ’ਚ ਡਦੱਸ ਦੇਈਏ ਕਿ ਹਾਲ ਹੀ ਵਿੱਚ ਨਵਜੋਤ ਸਿੰਘ ਸਿੱਧੂ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਪਾਰ ਖੋਲ੍ਹਣ ਦੀ ਵਕਾਲਤ ਕੀਤੀ ਸੀ। ਉਨ੍ਹਾਂ ਅੰਮ੍ਰਿਤਸਰ ‘ਚ ਕਿਹਾ ਸੀ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਪਾਰ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਸਹੀ ਮੁੱਲ ਮਿਲ ਸਕੇ। ਇੰਨਾ ਹੀ ਨਹੀਂ, ਸਿੱਧੂ ਨੇ ਕਿਹਾ ਸੀ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਪਸੰਦ ਕਰਦੇ ਹਨ, ਜਿਨ੍ਹਾਂ ਨੇ ਭਾਰਤ ਤੋਂ ਪਾਕਿਸਤਾਨ ਤੱਕ ਅਮਨ-ਇਮਾਨ ਬੱਸ ਸੇਵਾ ਸ਼ੁਰੂ ਕੀਤੀ ਸੀ। ਨਵੋਜਤ ਨੇ ਕਿਹਾ, ‘ਜੇ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਯੂਰਪ ਵਿਚ ਸਰਹੱਦਾਂ ਖੋਲ੍ਹੀਆਂ ਜਾ ਸਕਦੀਆਂ ਹਨ, ਤਾਂ ਇੱਥੇ ਕਿਉਂ ਨਹੀਂ? ਸਿੱਧੂ ਨੇ ਕਿਹਾ ਕਿ ਸਰਹੱਦਾਂ ‘ਤੇ ਚੌਕਸੀ ਰੱਖੀ ਜਾਵੇ ਪਰ ਵਪਾਰ ਮੁੰਬਈ-ਕਰਾਚੀ ਬਾਰਡਰ ‘ਤੇ ਹੋ ਸਕਦਾ ਹੈ, ਫਿਰ ਅੰਮ੍ਰਿਤਸਰ-ਲਾਹੌਰ ਬਾਰਡਰ ‘ਤੇ ਕਾਰੋਬਾਰ ਕਿਉਂ ਬੰਦ ਕਰ ਦਿੱਤਾ ਗਿਆ ਹੈ।ਰੱਗਜ਼ ਅਤੇ ਹਥਿਆਰ ਸੁੱਟਣੇ ਬੰਦ ਨਹੀਂ ਕਰਦਾ, ਉਦੋਂ ਤਕ ਪਾਕਿਸਤਾਨ ਨਾਲ ਵਪਾਰ ਸਬੰਧੀ ਕੋਈ ਵੀ ਗੱਲਬਾਤ ਕਰਨਾ ਬੇਕਾਰ ਅਤੇ ਵਿਅਰਥ ਹੈ।

ਇਸ ਦੌਰਾਨ ਨਵਜੋਤ ਨੇ ਕਿਹਾ ਸੀ ਕਿ ਜੇਕਰ ਵਪਾਰ ਹੋਵੇਗਾ ਤਾਂ 34 ਦੇਸ਼ਾਂ ਨੂੰ ਫਾਇਦਾ ਹੋਵੇਗਾ। ਜੇਕਰ ਕੇਂਦਰ ਸਰਕਾਰ ਇਸ ਨੂੰ ਖੋਲ੍ਹ ਦਿੰਦੀ ਹੈ ਤਾਂ ਪੰਜਾਬ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ।

Leave a Reply

Your email address will not be published. Required fields are marked *