ਪਿੰਡ ਭਾਗੀਵਾਂਦਰ ਵਿਖੇ ਨਹਿਰ ਵਿੱਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼..
1 min read
ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਨਹਿਰ ਵਿੱਚੋ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ ਤਲਵੰਡੀ ਸਾਬੋ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ । ਜਾਣਕਾਰੀ ਅਨੁਸਾਰ ਬੀਤੇ ਦਿਨ ਦੀ ਸਵੇਰੇ ਪਿੰਡ ਭਾਗੀਵਾਂਦਰ ਕੋਲ ਦੀ ਲੰਘਦੀ ਨਹਿਰ ਵਿੱਚ ਪਿੰਡ ਵਾਸੀਆਂ ਨੇ ਇੱਕ ਲਾਂਸ ਤੈਰਦੀ ਦੇਖੀ ਤਾਂ ਉਹਨਾਂ ਮਾਮਲੇ ਦੀ ਜਾਣਕਾਰੀ ਤੁਰੰਤ ਤਲਵੰਡੀ ਸਾਬੋ ਪੁਲਿਸ ਨੂੰ ਦਿੱਤੀ,ਜਿਸ ਤੇ ਥਾਣਾ ਮੁੱਖੀ ਰਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੋਕੇ ਤੇ ਪੁੱਜ ਗਏ ਜਿੰਨਾ ਹੈਲਪਲਾਈਨ ਵੈਲਫੇਅਰ ਸੁਸਾਇਟੀ ਰਾਮਾਂ ਮੰਡੀ ਅਤੇ ਸਹਾਰਾ ਕਲੱਬ ਤਲਵੰਡੀ ਸਾਬੋ ਦੀ ਟੀਮ ਰਾਹੀ ਲਾਂਸ ਨੂੰ ਨਹਿਰ ਵਿੱਚੋ ਕੱਢਵਾ ਕੇ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਦੇ ਡੈਡ ਹਾਊਸ ਵਿੱਚ ਭੇਜ ਦਿੱਤਾ ਹੈ।ਥਾਣਾ ਮੁੱਖੀ ਰਵਿੰਦਰ ਸਿੰਘ ਨੇ ਦੱਸਿਆਂ ਮ੍ਰਿਤਕ ਵਿਅਕਤੀ ਦੀ ਉਮਰ ਕਰੀਬ 35-40 ਸਾਲ ਲੱਗ ਰਹੀ ਹੈ ਜਿਸਦੇ ਗਾਜਰੀ ਰੰਗ ਦੀ ਸ਼ਰਟ ਅਤੇ ਹਲਕੇ ਗਰੇ ਰੰਗ ਦੀ ਪੈਂਟ ਪਾਈ ਹੋਈ ਹੈ। ਲਾਸ਼ ਨੂੰ 72 ਘੰਟਿਆਂ ਦੀ ਸ਼ਨਾਖਤ ਲਈ ਤਲਵੰਡੀ ਸਾਬੋ ਦੇ ਸਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਖੇ ਮੋਰਚੁਰੀ ਵਿੱਚ ਰੱਖ ਦਿੱਤਾ ਗਿਆ ਹੈ।
