ਪੀਐਮ ਮੋਦੀ ਅੱਜ ਅਫਗਾਨਿਸਤਾਨ ਦੇ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨਾਲ ਗੱਲਬਾਤ ਕਰਨਗੇ।
1 min read

ਵਫ਼ਦ ਵਿੱਚ ਸਿੱਖ ਅਤੇ ਹਿੰਦੂ ਭਾਈਚਾਰੇ ਦੇ ਲੋਕ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਨਾਲ ਬੈਠਕ ‘ਚ ਘੱਟ ਗਿਣਤੀ ਭਾਈਚਾਰੇ ਦੇ ਮੁੱਦਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ। ਸੂਤਰਾਂ ਮੁਤਾਬਕ ਬੈਠਕ ‘ਚ ਕੁਝ ਵੱਡੇ ਐਲਾਨ ਵੀ ਕੀਤੇ ਜਾ ਸਕਦੇ ਹਨ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਭਾਈਚਾਰੇ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਤੋਂ ਬਾਅਦ ਅੱਜ ਉਹ ਅਫਗਾਨਿਸਤਾਨ ਦੇ ਸਿੱਖ ਅਤੇ ਹਿੰਦੂ ਭਾਈਚਾਰੇ ਨਾਲ ਗੱਲਬਾਤ ਕਰਨਗੇ। ਪੀਐਮ ਮੋਦੀ ਨੇ ਆਪਣੀ ਰਿਹਾਇਸ਼ ‘ਤੇ ਪਹੁੰਚੇ ਸਿੱਖ ਭਾਈਚਾਰੇ ਦੇ ਲੋਕਾਂ ਦੀ ਸੇਵਾ ਕੀਤੀ। ਉਸ ਨੇ ਖੁਦ ਆਪਣੇ ਹੱਥਾਂ ਨਾਲ ਨਾਸ਼ਤੇ ਦੀ ਪਲੇਟ ਉੱਥੇ ਮੌਜੂਦ ਲੋਕਾਂ ਨੂੰ ਦਿੱਤੀ। ਇਸ ਦੌਰਾਨ ਪੀਐਮ ਮੋਦੀ ਨੇ ਕਿਹਾ ਕਿ ਮੈਂ ਅੱਜ ਸੇਵਾ ਕਰਨੀ ਹੈ।