July 1, 2022

Aone Punjabi

Nidar, Nipakh, Nawi Soch

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੈਲੀ ਦਾ ਕੁਝ ਕਿਸਾਨ ਜੱਥੇਬੰਦੀਆਂ ਵੱਲੋਂ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ

1 min read

ਪੁਲਿਸ ਨੇ ਉਕਤ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਤੇ ਕਾਰਕੁੰਨਾਂ ਨੂੰ ਅੱਜ ਸਵੇਰੇ ਤੜਕੇ ਹੀ ਘਰੋਂ ਵਿਚੋਂ ਬਾਹਰ ਨਿਕਲਣ ਤੋਂ ਰੋਕਣ ਲਈ ਵੱਖ-ਵੱਖ ਪਿੰਡਾਂ ‘ਚ ਨਾਕਾਬੰਦੀ ਕਰ ਦਿੱਤੀ।

ਪੰਜਾਬ ਪੁਲਿਸ ਦੇ ਕਰੀਬ 1000 ਮੁਲਾਜ਼ਮਾਂ ਤੇ ਅਫਸਰਾਂ ਨੇ ਸਵੇਰੇ ਤੜਕੇ ਤੋਂ ਪੂਰੇ ਕਸਬੇ ਦੀ ਘੇਰਾਬੰਦੀ ਕਰ ਦਿੱਤੀ ਹੋਈ ਹੈ ਅਤੇ ਕਿਸੇ ਨੂੰ ਘਰੋਂ ਨਹੀਂ ਨਿਕਲਣ ਦਿੱਤਾ ਜਾ ਰਿਹਾ ਹੈ। ਕਿਸਾਨ ਆਗੂ ਨੇ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੀ ਅਗਵਾਈ ਹੇਠ ਕਿਸਾਨਾਂ ਦੇ ਜੱਥੇ ਲੈ ਕੇ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਰੋਸ ਪ੍ਰਦਰਸ਼ਨ ਕਰਨਾ ਸੀ ਪਰ ਪ੍ਰਸ਼ਾਸਨ ਨੇ ਜਬਰੀ ਉਨ੍ਹਾਂ ਨੂੰ ਘਰਾਂ ਅੰਦਰ ਡੱਕਿਆ ਹੋਇਆ ਹੈ। ਜੋਤੀ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਦੁਆਬਾ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਮੱਲ੍ਹੀ ਦੇ ਪਿੰਡ ਦੀ ਵੀ ਪੁਲਿਸ ਨੇ ਘੇਰਾਬੰਦੀ ਕੀਤੀ ਹੋਈ ਹੈ। ਇਸੇ ਤਰ੍ਹਾਂ ਹੋਰ ਵੀ ਕਿਸਾਨਾਂ ਆਗੂਆਂ ਤੇ ਕਾਰਕੁੰਨਾਂ ਨੂੰ ਪੁਲਿਸ ਘਰਾਂ ਅੰਦਰ ਡੱਕਿਆ ਹੋਇਆ ਹੈ।

Leave a Reply

Your email address will not be published. Required fields are marked *