ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਖਿਲਾਫ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
1 min read
ਕਿਸਾਨਾਂ ਨੇ ਪ੍ਰਧਾਨ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਫਾਜ਼ਿਲਕਾ ਦੇ ਅਬੋਹਰ ਦੌਰੇ ਤੋਂ ਪਹਿਲਾਂ ਕਿਸਾਨ ਮਸਲਿਆਂ ਦਾ ਹੱਲ ਕੱਢਿਆ ਜਾਵੇ, ਨਹੀਂ ਤਾਂ ਜ਼ੋਰਦਾਰ ਪ੍ਰਦਰਸ਼ਨ ਹੋਵੇਗਾ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਕਾਲੇ ਝੰਡੇ ਦਿਖਾਉਣ ਦਾ ਐਲਾਨ ਕੀਤਾ। ਭਾਜਪਾ ਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਦਿੱਲੀ ਬਾਰਡਰਾਂ ਤੋਂ ਸੰਘਰਸ਼ ਮੁਲਤਵੀ ਕਰਨ ਤੋਂ ਪਹਿਲਾਂ ਸਰਕਾਰ ਨੇ ਬਕਾਇਆ ਮੰਗਾਂ ਮੰਨਣ ਦਾ ਲਿਖਤੀ ਭਰੋਸਾ ਦਿੱਤਾ ਸੀ ਜਿਸ ਤੋਂ ਸਰਕਾਰ ਮੁੱਕਰ ਗਈ ਹੈ। ਇਸ ਤੋਂ ਨਿਰਾਜ਼ ਕਿਸਾਨਾਂ ਨੇ ਚੋਣਾਂ ਵਿਚ ਭਾਜਪਾ ਦੇ ਬਾਈਕਾਟ ਦਾ ਸੱਦਾ ਦਿੱਤਾ ਹੈ।
