January 27, 2023

Aone Punjabi

Nidar, Nipakh, Nawi Soch

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯੂਕਰੇਨ ਦੇ ਰਾਸ਼ਟਰਪਤੀ ਵਲੋਦੋਮੀਰ ਜ਼ੇਲੈਂਸਕੀ ਨਾਲ ਗੱਲਬਾਤ ਕਰਨਗੇ।

1 min read

ਰੂਸ ਅਤੇ ਯੂਕਰੇਨ ਵਿਚਾਲੇ ਜੰਗ ਅਜੇ ਵੀ ਜਾਰੀ ਹੈ। ਯੂਕਰੇਨ ‘ਤੇ ਰੂਸ ਦੇ ਹਮਲੇ ਦਾ ਅੱਜ 12ਵਾਂ ਦਿਨ ਹੈ।24 ਫਰਵਰੀ ਨੂੰ ਰੂਸ ਨੇ ਯੂਕਰੇਨ ਦੇ ਸ਼ਹਿਰਾਂ ‘ਤੇ ਹਮਲਾ ਕੀਤਾ। ਰੂਸ ਹੁਣ ਤਕ ਯੂਕਰੇਨ ਦੇ ਕਈ ਸ਼ਹਿਰਾਂ ਨੂੰ ਤਬਾਹ ਕਰ ਚੁੱਕਾ ਹੈ। ਯੁੱਧ ਕਾਰਨ ਲੱਖਾਂ ਯੂਕਰੇਨੀਆਂ ਨੇ ਦੂਜੇ ਦੇਸ਼ਾਂ ਵਿਚ ਸ਼ਰਨ ਲਈ ਹੈ। ਯੂਕਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਨੇ ਵੀ ਪੀਐਮ ਮੋਦੀ ਨੂੰ ਰੂਸ ਨਾਲ ਜੰਗ ਬਾਰੇ ਗੱਲ ਕਰਨ ਦੀ ਅਪੀਲ ਕੀਤੀ ਹੈ।ਰੂਸ ਦੇ ਹਮਲੇ ਦੇ ਐਲਾਨ ਤੋਂ ਬਾਅਦ ਯੂਕਰੇਨ ਦੇ ਰਾਜਦੂਤ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੂਰੇ ਮਾਮਲੇ ‘ਚ ਦਖਲ ਦੇਣ ਦੀ ਅਪੀਲ ਕੀਤੀ ਹੈ। ਯੂਕਰੇਨ ਦੇ ਰਾਜਦੂਤ ਨੇ ਕਿਹਾ ਸੀ ਕਿ ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੇ ਤਣਾਅ ‘ਚ ਭਾਰਤ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਨੇ ਪੀਐਮ ਮੋਦੀ ਨੂੰ ਇਸ ਬਾਰੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਤੁਰੰਤ ਗੱਲ ਕਰਨ ਦੀ ਅਪੀਲ ਕੀਤੀ। ਰਾਜਦੂਤ ਨੇ ਕਿਹਾ ਸੀ ਕਿ ਮੋਦੀ ਜੀ ਇਸ ਸਮੇਂ ਬਹੁਤ ਵੱਡੇ ਨੇਤਾ ਹਨ, ਅਸੀਂ ਉਨ੍ਹਾਂ ਨੂੰ ਮਦਦ ਦੀ ਅਪੀਲ ਕਰਦੇ ਹਾਂ, ਸਿਰਫ ਭਾਰਤ ਹੀ ਦੁਨੀਆ ਦੇ ਤਣਾਅ ਨੂੰ ਘੱਟ ਕਰ ਸਕਦਾ ਹੈ।

Leave a Reply

Your email address will not be published. Required fields are marked *