ਪ੍ਰਮਾਤਮਾ ਨੇ ਚਾਹਿਆ ਤਾਂ 18 ਨੂੰ ਖੁੱਲ੍ਹ ਜਾਵੇਗੀ ਨਸ਼ਿਆਂ ਵਾਲੀ ਫਾਇਲ: ਚੰਨੀ
1 min read
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਚ ਧੱਕਣ ਵਾਲੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜਲਦ ਡਰੱਗ ਮਾਫੀਆ ਖਿਲਾਫ ਰਿਪੋਰਟ ਖੁੱਲਣ ਨਾਲ ਨਸ਼ੇ ਦੇ ਕਈ ਵੱਡੇ ਸੌਦਾਗਰਾਂ ਦਾ ਪਰਦਾਫਾਸ਼ ਹੋਵੇਗਾ।
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਲਿਫਾਫੇ ਵਿੱਚ ਬੰਦ ਪਈ ਐੱਸਟੀਐੱਫ ਦੀ ਨਸ਼ਿਆਂ ਸਬੰਧੀ ਰਿਪੋਰਟ 18 ਨਵੰਬਰ ਨੂੰ ਖੁੱਲ੍ਹ ਸਕਦੀ ਹੈ ਅਤੇ ਸਰਕਾਰ ਵੱਲੋਂ ਇਸ ਸਬੰਧੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬਾਦਲਾਂ ਤੇ ਫਿਰ ਸਾਡਿਆਂ ਨੇ ਇਹ ਰਿਪੋਰਟ ਰੋਲੀ ਰੱਖੀ ।
ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮੁਲਜ਼ਮਾਂ ਨੂੰ ਵੀ ਛੇਤੀ ਹੀ ਸਜ਼ਾ ਮਿਲੇਗੀ, ਕਿਉਂਕਿ ਇਸ ਮਾਮਲੇ ਵਿੱਚ ਜਾਂਚ ਤੇਜ਼ੀ ਨਾਲ ਸ਼ੁਰੂ ਹੋ ਚੁੱਕੀ ਹੈ ਅਤੇ ਐੱਸਟੀਐੱਫ ਪੂਰੀ ਸਰਗਰਮੀ ਨਾਲ ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ,‘‘ਜਿਨ੍ਹਾਂ ਦੋਸ਼ੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ, ਹੁਣ ਉਹ ਹੋਰ ਸਮਾਂ ਨਹੀਂ ਬਚ ਸਕਣਗੇ।
ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿੱਚ ਧੱਕਣ ਵਾਲੇ ਦੋਸ਼ੀਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਅਤੇ ਛੇਤੀ ਹੀ ਡਰੱਗ ਮਾਫੀਆ ਖ਼ਿਲਾਫ਼ ਰਿਪੋਰਟ ਖੁੱਲ੍ਹਣ ਨਾਲ ਕਈ ਨਸ਼ੇ ਦੇ ਵੱਡੇ ਸੌਦਾਗਰਾਂ ਦਾ ਪਰਦਾਫਾਸ਼ ਹੋਵੇਗਾ।’’
