July 6, 2022

Aone Punjabi

Nidar, Nipakh, Nawi Soch

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਰੋਕ ਦਿੱਤੀ

1 min read

 ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਖਿਰਕਾਰ ਆਪਣੀ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਪਛਾਣ ਸਾਹਮਣੇ ਰੱਖ ਦਿੱਤੀ ਹੈ ਪਰ ਅਸੀਂ ਇਸ ਮਾਨਸਿਕਤਾ ਲਈ ਉਹਨਾਂ ਵੱਲੋਂ ਨਤੀਜੇ ਭੁਗਤਣਾ ਯਕੀਨੀ ਬਣਾਵਾਂਗੇ।

ਇਥੇ ਅੱਜ ਸ਼ਾਮ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੇਜਰੀਵਾਲ ਦਾ ਦੋਗਲਾਪਣ ਤੇ ਇਸਦਾ ਪੰਜਾਬ ਵਿਰੋਧੀ ਸਟੈਂਡ ਬੇਨਕਾਬ ਹੋ ਗਿਆ ਹੈ। ਉਹਨਾਂ ਕਿਹਾ ਕਿ ਹੁਣ ਭਗਵੰਤ ਮਾਨ ਤੇ ਹਰਪਾਲ ਚੀਮਾ ਨੁੰ ਪੰਜਾਬੀਆਂ ਨੁੰ ਕਈ ਜਵਾਬ ਦੇਣੇ ਪੈਣਗੇ ਕਿ ਉਹਨਾਂ ਦੀ ਪਾਰਟੀ ਸਿੱਖ ਅਤੇ ਪੰਜਾਬੀ ਵਿਰੋਧੀ ਕਿਉਂ ਹੈ?

ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ਲਈ ਸਿਫਾਰਸ਼ ਕਰਨ ਤੋਂ ਇਨਕਾਰ ਕਰਨ ’ਤੇ ਰੋਹ ਵਿਚ ਪ੍ਰਤੀਕਰਮ ਦਿੰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਹ ਪੰਜਾਬੀਆਂ ਲਈ ਅਸਲੀਅਤ ਪਰਖਣ ਦਾ ਪਹਿਲਾ ਮੌਕਾ ਹੈ ਜਿਹਨਾਂ ਨੇ ਕੇਜਰੀਵਾਲ ਵੱਲੋਂ ਚੋਣਾਂ ਦੌਰਾਨ ਪ੍ਰੋ. ਭੁੱਲਰ ਨੁੰ ਰਿਹਾਅ ਕਰਨ ਦੇ ਵਾਅਦਿਆਂ ’ਤੇ ਵਿਸ਼ਵਾਸ ਕੀਤਾ । ਉਹਨਾਂ ਕਿਹਾ ਕਿ ਕੇਜਰੀਵਾਲ ਤਾਂ ਪਹਿਲਾਂ ਹੀ ਸਿੱਖ ਵਿਰੋਧੀ ਮਾਨਸਿਕਤਾ ਦਾ ਧਾਰਨੀ ਹੈ। ਉਹਨਾਂ ਕਿਹਾ ਕਿ ਇਸ ਵਿਅਕਤੀ ਦੇ ਮਨ ਵਿਚ ਸਿੱਖਾਂ ਲਈ ਜ਼ਹਿਰ ਭਰਿਆ ਹੋਇਆ ਹੈ। ਉਹਨਾਂ ਕਿਹਾ ਕਿ ਮੈਨੁੰ ਇਹ ਖਦਸ਼ਾ ਹੈ ਕਿ ਛੇਤੀ ਹੀ ਆਮ ਆਦਮੀ ਪਾਰਟੀ ਸਮਰਥਕਾਂ ਨੂੰ ਵੀ ਝਟਕੇ ਲੱਗਣਗੇ ਅਤੇ ਕਿਹਾ ਕਿ ਕੇਜਰੀਵਾਲ ਦੇ ਦਰਿਆਈ ਪਾਣੀਆਂ ਤੇ ਹੋਰ ਮਾਮਲਿਆਂ ’ਤੇ ਸਟੈਂਡ ਤੋਂ ਪੰਜਾਬ ਦੇ ਲੋਕ ਪਹਿਲਾਂ ਹੀ ਭਲੀ ਭਾਂਤੀ ਜਾਣੂ ਹਨ।

ਕਾਲੀ ਦਲ ਦੇ ਪ੍ਰਧਾਨ ਨੇ ਕੇਜਰੀਵਾਲ ਤੇ ਉਸਦੀ ਜੁੰਡਲੀ ਨੁੰ ਚੇਤਾਵਨੀ ਦਿੱਤੀ ਕਿ ਉਹ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਮਾਨਸਿਕਤਾ ਲਈ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਪ੍ਰੋ. ਭੁੱਲਰ ਦੀ ਰਿਹਾਈ ਲਈ ਯਤਨ ਜਾਰੀ ਰੱਖੇਗਾ ਤੇ ਉਹਨਾਂ ਨੇ ਪ੍ਰੋ. ਭੁੱਲਰ ਦੀ ਖਰਾਬ ਸਿਹਤ ਬਾਰੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਨੂੰ ਪ੍ਰੋ ਭੁੱਲਰ ਦੀ ਸਿਹਤ ਦੀ ਕੋਈ ਚਿੰਤਾ ਨਹੀਂ ਹੈ।

Leave a Reply

Your email address will not be published. Required fields are marked *