July 6, 2022

Aone Punjabi

Nidar, Nipakh, Nawi Soch

ਪੰਜਾਬੀਆ ਨੇ ਕੇਜਰੀਵਾਲ ਦੀ ਸਾਜ਼ਿਸ਼ ਨੂੰ ਸਮਝ ਲਿਆ

1 min read

ਅਕਾਲੀ ਦਲ ਦੇ ਪ੍ਰਧਾਨ, ਜੋ ਪਾਰਟੀ ਦੇ ਉਮੀਦਵਾਰ ਸਰਦਾਰ ਜਗਮੀਤ ਸਿੰਘ ਬਰਾੜ ਦੇ ਹੱਕ ਵਿਚ ਹਲਕੇ ਦਾ ਦੌਰਾ ਕਰ ਰਹੇ ਸਨ, ਨੇ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਇਹ ਦਾਅਵੇ ਕਰ ਰਹੀ ਹੈ ਕਿ ਕੇਜਰੀਵਾਲ-ਮਾਨ ਦੀ ਜੋੜੀ ਸੂਬੇ ਵਿਚ ਇਸਦੇ ਜਿੱਤਣ ਦੀ ਸੰਭਾਵਨਾ ਨੁੰ ਮਜ਼ਬੂਤ ਕਰੇਗੀ ਜਦੋਂ ਕਿ ਹੋਵੇਗਾ ਇਸ ਤੋਂ ਬਿਲਕੁਲ ਉਲਟ। ਉਹਨਾਂ ਕਿਹਾ ਕਿ ਲੋਕਾਂ ਨੇ ਆਪਣੀਆਂ ਅੱਖਾਂ ਨਾਲ ਵੇਖ ਲਿਆ ਹੈ ਕਿ ਕੇਜਰੀਵਾਲ ਹੀ ਮੁੱਖ ਮੰਤਰੀ ਬਣਨ ਦੀ ਝਾਕ ਵਿਚ ਹੈ ਤੇ ਉਸਨੇ ਪੰਜਾਬੀਆਂ ਨੁੰ ਧੋਖਾ ਦੇਣ ਲਈ ਇਕ ਜਾਅਲੀ ਸਰਵੇਖਣ ਮਗਰੋਂ ਮਾਨ ਨੁੰ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਬਣਾ ਕੇ ਪੇਸ਼ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਵੋਟਰ ਅਜਿਹੀਆਂ ਚਲਾਕੀਆਂ ਨਾਲ ਧੋਖਾ ਨਹੀਂ ਖਾਣ ਵਾਲੇ ਤੇ ਉਹ ਜੋੜੀ ਨੂੰ ਸਿੱਧਾ ਨਕਾਰ ਦੇਣਗੇ ਤੇ ਆਮ ਆਦਮੀ ਪਾਰਟੀ ਨੁੰ ਦੂਹਰੇ ਅੰਕਾਂ ਵਿਚ ਵੀ ਸੀਟਾਂ ਨਹੀਂ ਮਿਲਣਗੀਆਂ।

ਪਾਰਟੀ ਇਸ ਵਿਰਸੇ ਨੁੰ ਅੱਗੇ ਲਿਜਾਏਗੀ ਤੇ ਇਸੇ ਲਈ ਉਸਨੇ ਸੂਬੇ ਵਿਚ ਗਰੀਬੀ ਰੇਖਾਂ ਤੋਂ ਹੇਠਾਂ ਦੀਆਂ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੁੰ ਹਰ ਮਹੀਨੇ 2 ਹਜ਼ਾਰ ਰੁਪਏ ਦੇਣ ਦਾ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਦਿਹਾਤੀ ਖੇਤਰਾਂ ਵਿਚ ਮਿਆਰੀ ਸਿੱਖਿਆ ਯਕੀਨੀ ਬਣਾਉਣ ਵਾਸਤੇ ਵਿਆਪਕ ਨੀਤੀ ਬਣਾਈ ਜਾ ਰਹੀ ਹੈ ਜਿਸ ਤਹਿਤ ਹਰ ਬਲਾਕ ਵਿਚ ਅਤਿ ਆਧੁਨਿਕ ਸਹੂਲਤਾਂ ਵਾਲੇ ਮੈਗਾ ਸਕੂਲ ਬਣਾਏ ਜਾਣਗੇ। ਉਹਨਾਂ ਕਿਹਾ ਕਿ ਅਸੀਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਤਕਨੀਕੀ ਸਿੱਖਿਆ ਸੰਸਥਾਵਾਂ ਵਿਚ 33 ਫੀਸਦੀ ਸੀਟਾਂ ਰਾਖਵੀਂਆਂ ਰੱਖ ਕੇ ਤੇ ਉਹਨਾਂ ਦੀ ਸਿੱਖਿਆ ਦਾ ਖਰਚ ਚੁੱਕ ਕੇ ਵਿਦਿਆਰਥੀਆਂ ਨੁੰ ਸਰਕਾਰੀ ਸਕੂਲਾਂ ਵਿਚ ਪੜ੍ਹਨ ਲਈ ਉਤਸ਼ਾਹਿਤ ਕਰਾਂਗੇ। ਉਹਨਾਂ ਕਿਹਾ ਕਿ ਵਿਦਿਆਰਥੀਆਂ ਲਈ 10 ਲੱਖ ਰੁਪਏ ਦਾ ਸਟੂਡੈਂਟ ਕਾਰਡ ਸ਼ੁਰੂ ਕੀਤਾ ਜਾਵੇਗਾ ਜਿਸ ਤਹਿਤ ਉਹ ਭਾਰਤ ਜਾਂ ਵਿਦੇਸ਼ ਵਿਚ ਉਚੇਰੀ ਸਿੱਖਿਆ ਪ੍ਰਾਪਤ ਕਰਨ ਵਾਸਤੇ ਵਿਆਜ਼ ਮੁਕਤ ਕਰਜ਼ਾ ਲੈ ਸਕੇਗਾ

ਇਸ ਦੌਰਾਨ ਸ. ਬਾਦਲ ਨੇ ਹਾਲ ਵਿਚ ਪੇਸ਼ ਕੀਤੇ ਬਜਟ ਵਿਚ ਖਾਦਾਂ ’ਤੇ ਸਬਸਿਡੀ ਘਟਾਉਣ ਦੇ ਫੈਸਲੇ ਨੁੰ ਮੰਦਭਾਗਾ ਕਰਾਰ ਦਿੰਦਿਆਂ ਇਸ ਫੈਸਲੇ ਦੀ ਤੁਰੰਤ ਸਮੀਖਿਆ ਕਰਨ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਖਾਦ ਸਬਸਿਡੀ ਵਿਚ 35000 ਕਰੋੜ ਰੁਪਏ ਦੀ ਕਟੌਤੀ ਕਰ ਦਿੱਤੀ ਹੈ। ਇਸ ਕਦਮ ਨਾਲ ਪੰਜਾਬ ਵਿਚ ਕਿਸਾਨਾਂ ਨੁੰ ਵੱਡੀ ਮਾਰ ਪਵੇਗੀ ਕਿਉਂਕਿ ਇਥੇ ਹੀ ਖਾਦਾਂ ਲਈ 3141 ਕਰੋੜ ਰੁਪਏ ਦੀ ਸਬਸਿਡੀ ਦਾ ਨੁਕਸਾਨ ਹੋਵੇਗਾ। ਉਹਨਾਂ ਕਿਹਾ ਕਿ ਇਸ ਨਾਲ ਯੂਰੀਆ ਤੇ ਡੀ ਏ ਪੀ ਦੀਆਂ ਕੀਮਤਾਂ ਵਿਚ ਵਾਧਾ ਹੋਵੇਗਾ ਤੇ ਇਸ ਨਾਲ ਪੰਜਾਬ ਦੇ ਕਿਸਾਨ ਬਹੁਤ ਪ੍ਰਭਾਵਤ ਹੋਣਗੇ ਕਿਉਂਕਿ ਦੇਸ਼ ਵਿਚ ਪੰਜਾਬ ਵਿਚ ਹੀ ਪ੍ਰਤੀ ਹੈਕਟੇਅਰ ਖਾਦਾਂ ਦੀ ਸਭ ਤੋਂ ਵੱਧ ਖਪਤ ਹੁੰਦੀ ਹੈ।

Leave a Reply

Your email address will not be published. Required fields are marked *