July 6, 2022

Aone Punjabi

Nidar, Nipakh, Nawi Soch

ਪੰਜਾਬੀ ਗਾਇਕ ਤੇ ਗੀਤਕਾਰ ਕਰਨ ਔਜਲਾ ਸਬੰਧੀ ਵੱਡੀ ਖ਼ਬਰ ਆਈ ਸਾਹਮਣੇ

1 min read
Download karan aujla Ringtones

ਕਰਨ ਔਜਲਾ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਹ ਘਟਨਾ ਕੈਨੇਡਾ ਦੇ ਸਰੀ ’ਚ ਵਾਪਰੀ ਹੈ। ਹੈਰੀ ਚੱਠਾ ਨਾਮਕ ਗਰੁੱਪ ਵੱਲੋਂ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਗਈ ਹੈ।ਇਸ ਤੋਂ ਇਲਾਵਾ ਪੋਸਟ ’ਚ ਲਿਖਿਆ – ਤੇਰਾ ਕੈਨੇਡਾ ’ਚ ਹੀ ਅਸੀਂ ਇਹ ਹਾਲ ਕਰਤਾ ਹੈ ਤੇ ਜਦੋਂ ਯੂਰਪ ਦਾ ਟੂਰ ਲੱਗੂ ਤਾਂ ਅਸੀਂ ਉਥੇ ਵੀ ਤੇਰੀ ਉਡੀਕ ਕਰਦੇ ਪਏ ਹਾਂ ਤੇ ਇੰਡੀਆ ਸਾਡਾ ਭਰਾ ਹੈਰੀ ਚੱਠਾ ਤੇਰੀ ਉਡੀਕ ਕਰਦਾ ਪਿਆ। ਅੱਜ ਨਹੀਂ ਤਾਂ ਕੱਲ੍ਹ ਹੱਥ ਆ ਹੀ ਜਾਵੇਗਾ।

ਇਸ ਬਾਰੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਵਾਇਰਲ ਕੀਤੀ ਜਾ ਰਹੀ ਹੈ, ਜੋ ਹੈਰੀ ਚੱਠਾ ਗਰੁੱਪ ਵੱਲੋਂ ਲਿਖੀ ਗਈ ਹੈ। ਇਸ ਪੋਸਟ ’ਚ ਲਿਖਿਆ ਹੈ, ਅਜੇ ਤਾਂ ਤੇਰੇ ਯਾਰਾਂ-ਦੋਸਤਾਂ ਦਾ ਨੁਕਸਾਨ ਹੋ ਰਿਹਾ, ਜਲਦ ਤੇਰਾ ਵੀ ਹੋਵੇਗਾ। ਕਿੰਨਾ ਚਿਰ ਆਪਣੇ ਯਾਰਾਂ ਦੋਸਤਾਂ ਦਾ ਨੁਕਸਾਨ ਕਰਵਾਏਗਾ। ਸਾਨੂੰ ਤੇਰੀ ਭੈਣ ਦਾ ਘਰ ਵੀ ਪਤਾ ਤੇ ਤੇਰੀ ਨਾਲ ਵਾਲੀ ਬੁਟੀਕ ਦਾ ਵੀ ਪਤਾ ਪਰ ਅਸੀਂ ਉਨ੍ਹਾਂ ਦਾ ਨੁਕਸਾਨ ਨਹੀਂ ਕਰਨਾ ਚਾਹੁੰਦੇ।

Leave a Reply

Your email address will not be published. Required fields are marked *