ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ 77 ਸਾਲ ਦੀ ਉਮਰ ‘ਚ ਦੇਹਾਂਤ
1 min read
ਸੰਗੀਤ ਜਗਤ ਲਈ ਬੇਹੱਦ ਦੁਖਦਾਈ ਖਬਰ ਹੈ। ਲੰਬੀ ਹੇਕ ਵਾਲੀ ਪੰਜਾਬੀ ਲੋਕ ਗਾਇਕਾ ਗੁਰਮੀਤ ਬਾਵਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ ਕਰੀਬ 77 ਸਾਲ ਸੀ ਤੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਗੁਰਮੀਤ ਬਾਵਾ ਨੂੰ ਕਈ ਕੌਮੀ ਤੇ ਕੌਮਾਂਤਰੀ ਪੁਰਸਕਾਰ ਮਿਲ ਚੁੱਕੇ ਹਨ। ਗੁਰਮੀਤ ਬਾਵਾ ਦੇ ਦੇਹਾਂਤ ਨਾਲ ਪੰਜਾਬੀ ਇੰਡਸਟਰੀ ਦੇ ਨਾਲ-ਨਾਲ-ਨਾਲ ਆਮ ਜਨਤਾ ‘ਚ ਵੀ ਸੋਗ ਦੀ ਲਹਿਰ ਦੌੜ ਗਈ ਹੈ।
