ਪੰਜਾਬ ਕਾਂਗਰਸ ਦੀ ਚੋਣ ਕਮੇਟੀ ਦੀ ਪਹਿਲੀ ਮੀਟਿੰਗ ਅੱਜ, ਰਾਣਾ ਗੁਰਮੀਤ ਸੋਢੀ ਨਹੀਂ ਹੋਣਗੇ ਸ਼ਾਮਲ
1 min read
ਪੰਜਾਬ ਕਾਂਗਰਸ ਦੀ ਚੋਣ ਕਮੇਟੀ ਦੀ ਅੱਜ ਪਹਿਲੀ ਮੀਟਿੰਗ ਸ਼ਾਮ 5 ਵਜੇ ਪੰਜਾਬ ਕਾਂਗਰਸ ਭਵਨ ਚੰਡੀਗਡ਼੍ਹ ਵਿਖੇ ਹੋਵੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਰਨਗੇ।
ਸੂਤਰਾਂ ਦੇ ਹਵਾਲੇ ਨਾਲ ਮਿਲੀ ਜਾਣਕਾਰੀ ਮੁਤਾਬਕ ਸਾਬਕਾ ਮੰਤਰੀ ਰਾਣਾ ਗੁਰਮੀਤ ਸੋਢੀ ਅੱਜ ਦੀ ਇਸ ਮੀਟਿੰਗ ਵਿਚ ਸ਼ਾਮਲ ਨਹੀਂ ਹੋਣਗੇ ਜਦਕਿ ਉਹ ਇਸ ਕਮੇਟੀ ਦੇ ਮੈਂਬਰ ਵੀ ਹਨ। ਮੰਨਿਆ ਜਾ ਰਿਹਾ ਹੈ ਕਿ ਜਲਦ ਹੀ ਉਹ ਚੋਣ ਕਮੇਟੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ। ਇਸ ਦਾ ਕਾਰਨ ਉਨ੍ਹਾਂ ਦੀ ਕਾਂਗਰਸ ਨਾਲ ਨਰਾਜ਼ਗੀ ਮੰਨਿਆ ਜਾ ਰਿਹਾ ਹੈ।
