ਪੰਜਾਬ ਕਾਂਗਰਸ ਲਈ ਰਾਹੁਲ ਗਾਂਧੀ ਦੇ ਨਾਲ-ਨਾਲ ਪ੍ਰਿਯੰਕਾ ਗਾਂਧੀ ਵੀ ਪੰਜਾਬ ਵਿੱਚ ਪ੍ਰਚਾਰ ਕਰ ਸਕਦੇ ਹਨ।
1 min read


ਪਾਰਟੀਆਂ ਮੈਦਾਨ ਵਿੱਚ ਪੂਰੀ ਤਰ੍ਹਾਂ ਨਾਲ ਤਿਆਰ ਵਿਖਾਈ ਦੇ ਰਹੀਆਂ ਹਨ। ਇਸ ਵਾਰ ਦੋ ਪਾਰਟੀਆਂ ਦਾ ਗਠਜੋੜ ਹੈ, ਜਿਨ੍ਹਾਂ ਵਿੱਚ ਅਕਾਲੀ ਦਲ ਅਤੇ ਬਸਪਾ, ਜਦਕਿ ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇੱਕ ਪਾਸੇ ਹਨ। ਇਸਤੋਂ ਇਲਾਵਾ ਕਿਸਾਨਾਂ ਨੇ ਵੀ ਪੰਜਾਬ ਚੋਣਾਂ ਵਿੱਚ ਤਾਲ ਠੋਕੀ ਹੋਈ ਹੈ।

ਇਸ ਨਾਲ ਹੀ ਭਾਜਪਾ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਪੰਜਾਬ ਦੇ ਲੋਕਾਂ ਅਤੇ ਭਾਜਪਾ ਵਰਕਰਾਂ ਨਾਲ ਗੱਲਬਾਤ ਕਰਨ ਲਈ ਜਲੰਧਰ ਪਹੁੰਚ ਰਹੇ ਹਨ। ਉਹ ਇੱਥੇ ਦੁਪਹਿਰ 02 ਵਜੇ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਇਸਤੋਂ ਇਲਾਵਾ ਉਹ 16 ਅਤੇ 17 ਫਰਵਰੀ ਨੂੰ ਵੀ ਰੈਲੀ ਕਰਨਗੇ।
ਕਾਂਗਰਸ ਵੱਲੋਂ ਪ੍ਰਿਯੰਕਾ ਗਾਂਧੀ 13 ਫਰਵਰੀ ਅਤੇ ਰਾਹੁਲ ਗਾਂਧੀ 15 ਫਰਵਰੀ ਨੂੰ ਪੰਜਾਬ ਵਿੱਚ ਚੋਣ ਪ੍ਰਚਾਰ ਕਰ ਸਕਦੇ ਹਨ।
