ਪੰਜਾਬ ‘ਚ ਡੀਜ਼ਲ 100 ਰੁਪਏ ਤੋਂ ਪਾਰ, ਕਿਸਾਨਾ ਤੇ ਪਈ ਵੱਡੀ ਮਾਰ
1 min read
ਦੱਸ ਦਈਏ ਕਿ ਸਰਕਾਰ ਨੇ ਪੈਟਰੋਲੀਅਮ ਪਦਾਰਥਾਂ ‘ਤੇ ਐਕਸਾਈਜ਼ ਡਿਊਟੀ ਦੇ ਰੂਪ ‘ਚ ਚਾਲੂ ਵਿੱਤੀ ਸਾਲ ਦੀ ਪਹਿਲੀ ਛਿਮਾਹੀ ‘ਚ 43,000 ਕਰੋੜ ਰੁਪਏ ਹੋਰ ਕਮਾਏ ਹਨ।ਇਸ ਦਾ ਸਿੱਧਾ ਕਿਸਾਨਾਂ ‘ਤੇ ਅਸਰ ਪੈ ਰਿਹਾ ਹੈ ਕਿਉਕਿ ਡੀਜ਼ਲ ਦੀ ਵੱਡੀ ਖਪਤ ਕਿਸਾਨ ਹੀ ਕਰਦੇ ਹਨ। ਇਸ ਤੋਂ ਇਲਾਵਾ ਟਰਾਂਸਪੋਰਟ ਖੇਤਰ ਉੱਪਰ ਵੀ ਡੀਜ਼ਲ ਦਾ ਅਸਰ ਪੈ ਰਿਹਾ ਹੈ ਜਿਸ ਨਾਲ ਭਾੜੇ ਵਧਣਗੇ। ਭਾੜੇ ਤੇ ਕਿਰਾਏ ਵਧਣ ਨਾਲ ਚੀਜ਼ਾਂ ਦੇ ਭਾਅ ਵੀ ਵਧਣਗੇ।ਪਹਿਲੀ ਨਵੰਬਰ ਨੂੰ ਪੰਜਾਬ ‘ਚ ਪੈਟਰੋਲ ਦੀ ਕੀਮਤ 110.61 ਰੁਪਏ ਪ੍ਰਤੀ ਲੀਟਰ ਹੋ ਗਈ ਜਦੋਂ ਕਿ ਡੀਜ਼ਲ ਦੀ ਕੀਮਤ 100.59 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਰਾਜਧਾਨੀ ਚੰਡੀਗੜ੍ਹ ‘ਚ ਡੀਜ਼ਲ ਦੀ ਕੀਮਤ 98.16 ਰੁਪਏ ਤੇ ਪੈਟਰੋਲ ਦੀ ਕੀਮਤ 105.59 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਤੇਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਤੋਂ ਲੋਕ ਚਿੰਤਤ ਹਨ।
