July 6, 2022

Aone Punjabi

Nidar, Nipakh, Nawi Soch

ਪੰਜਾਬ ਦੇੇ ਵਿੱਚ ਠੇਕਿਆ ਦੀ ਮਿਆਦ ਵਧਾ ਦਿੱਤੀ ਗਈ ਹੈ।ਕੈਬਨਿਟ ਵੱਲੋਂ ਤਿੰਨ ਮਹੀਨੇ ਦੀ ਐਕਸਾਇਜ਼ ਪਾਲਿਸੀ ਨੂੰ ਮਨਜ਼ੂਰੀ ਮਿਲੀ ਹੈ।

1 min read

Punjab ‘ਚ ਸ਼ਰਾਬ ਦੇ ਠੇਕਿਆਂ ਦੀ ਮਿਆਦ ਵਧੀ। ਕੈਬਨਿਟ ਵੱਲੋਂ ਤਿੰਨ ਮਹੀਨੇ ਦੀ ਐਕਸਾਇਜ਼ ਪਾਲਿਸੀ ਨੂੰ ਮਨਜ਼ੂਰੀ ਮਿਲੀ ਹੈ। ਤਿੰਨ ਮਹੀਨੇ ‘ਚ 1440 ਕਰੋੜ ਦਾ ਟਾਰਗੇਟ ਰੱਖਿਆ। 1.75 ਫੀਸਦ ਦੇ ਵਾਧੇ ਨਾਲ ਪਾਲਿਸੀ ਦੀ ਮਿਆਦ ਵਧਾਈ। ਕਿਸਾਨਾਂ ਲਈ ਲਈ ਕੈਬਨਿਟ ਦਾ ਫੈਸਲਾ। ਇੱਕ ਅਪ੍ਰੈਲ ਤੋਂ ਕਿਸਾਨਾਂ ਨੂੰ ਮਿਲਣਗੇ ਡਿਜ਼ੀਟਲ J-ਫਾਰਮ। ਸਰਕਾਰ ਵੱਲੋਂ ਪਾਰਦਰਸ਼ਤਾ ਲਿਆਉਣ ਦੀ

ਸ਼ਰਾਬ ਪੀਣ ਵਾਲੇ 31 ਮਾਰਚ ਨੂੰ ਠੇਕੇ ਟੁੱਟਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ ਪਰ ਸਰਕਾਰ ਦੇ ਇੱਕ ਫੈਸਲੇ ਨੇ ਉਨ੍ਹਾਂ ਦੀਆਂ ਆਸਾਂ ‘ਤੇ ਪਾਣੀ ਫੇਰ ਦਿੱਤਾ। ਸ਼ਰਾਬ ਦੇ ਸ਼ੌਕੀਨਾਂ ਨੂੰ ਇਸ ਉਡੀਕ ਸੀ ਕਿ ਠੇਕੇ ਟੁੱਟਣਗੇ ਤੇ ਉਨ੍ਹਾਂ ਨੂੰ ਘੱਟ ਕੀਮਤਾਂ ‘ਚ ਸ਼ਰਾਬ ਮਿਲੇਗੀ ਪਰ ਇਸ ਬਾਰ ਪੰਜਾਬ ਵਿਚ ਅਜਿਹਾ ਨਹੀਂ ਹੋਵੇਗਾ। ਸ਼ਰਾਬ ਨੂੰ ਸਰਕਾਰ ਦੀ ਆਮਦਨੀ ਦਾ ਵੱਡਾ ਸਰੋਤ ਮੰਨਿਆ ਜਾਂਦਾ ਹੈ, ਜਿਸ ਦੇ ਚੱਲਦੇ Excise Policy ਵਿਚ ਬਦਲਾਵ ਕਰਨ ‘ਤੇ ਵੱਡੇ ਫੈਸਲੇ ਕੀਤੇ ਜਾ ਰਹੇ ਹਨ।ਇਸ ਲਈ ਸੂਬਾ ਸਰਕਾਰ ਨੇ ਚੱਲ ਰਹੇ ਠੇਕੇਦਾਰਾਂ ਨੂੰ 30 ਜੂਨ ਤੱਕ 3 ਮਹੀਨੇ ਦਾ ਹੋਰ ਸਮਾਂ ਦਿੱਤਾ ਹੈ। ਪੰਜਾਬ ਸਰਕਾਰ ਨੇ ਪੰਜਾਬ ਦੇ 7,693 ਠੇਕਿਆਂ ਦੇ ਠੇਕੇਦਾਰਾਂ ਨੂੰ 3 ਮਹੀਨਿਆਂ ਦਾ ਹੋਰ ਸਮਾਂ ਦਿੱਤਾ। ਭਗਵੰਤ ਮਾਨ ਸਰਕਾਰ ਨੇ ਆਬਕਾਰੀ ਵਿਭਾਗ ਹਰਪਾਲ ਚੀਮਾ ਨੂੰ ਸੌਂਪਿਆ ਹੈ। ਬੀਤੇ ਦਿਨੀ ਹਰਪਾਲ ਚੀਮਾ ਨੇ ਦਿੜ੍ਹਬਾ ਦੇ ਤਹਿਸੀਲ ਕੰਪਲੈਕਸ ਦੀ ਚੈਕਿੰਗ ਕੀਤੀ। ਇਸ ਸਮੇਂ ਨਾਇਬ ਤਹਿਸੀਲਦਾਰ ਗੈਰ ਹਾਜ਼ਰ ਪਾਏ ਗਏ ਜਿਸ ਮਗਰੋਂ ਚੀਮਾ ਨੇ ਤਹਿਸੀਲਦਾਰ ਤੋਂ ਰਿਪੋਰਟ ਮੰਗੀ ਹੈ। ਵਿੱਤ ਮੰਤਰੀ ਨੇ ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਸਰਗਰਮ ਨਜ਼ਰ ਆ ਰਹੀ ਹੈ।

Leave a Reply

Your email address will not be published. Required fields are marked *