August 18, 2022

Aone Punjabi

Nidar, Nipakh, Nawi Soch

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਹੱਦੀ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਚੰਡੀਗੜ੍ਹ ਦੇ ਲਈ ਪੀਆਰਟੀਸੀ ਬੱਸ ਸਿੱਧੀ ਜਾਇਆ ਕਰੇਗੀ।

1 min read

ਤਰਨ ਤਾਰਨ ਦੇ ਇਕ ਨਿੱਜੀ ਪੈਲਸ ਵਿਚ ਆਮ ਆਦਮੀ ਪਾਰਟੀ ਦੇ ਲੀਡਰਾਂ ਅਤੇ ਵਰਕਰਾਂ ਵੱਲੋਂ ਅੱਜ ਇਕ ਮੀਟਿੰਗ ਰੱਖੀ ਗਈ ਜਿਸ ਵਿੱਚ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ ਪਹੁੰਚੇ। ਉਨ੍ਹਾਂ ਨਾਲ ਹਲਕਾ ਤਰਨਤਾਰਨ ਤੋਂ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ, ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਜਿੰਦਰ ਸਿੰਘ ਲਾਲਪੁਰਾ ਅਤੇ ਸਰਹੱਦੀ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਇਕ ਸਰਵਨ ਸਿੰਘ ਧੁੰਨ ਆਦਿ ਹੋਰ ਵੀ ਲੀਡਰ ਮੌਜੂਦ ਰਹੇ।

Laljit Bhullar - Home | Facebook


ਲੀਡਰਾਂ ਅਤੇ ਵਰਕਰਾਂ ਨੂੰ ਸੰਬੋਧਨ ਕੀਤਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਹੱਦੀ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਚੰਡੀਗੜ੍ਹ ਦੇ ਲਈ ਪੀਆਰਟੀਸੀ ਬੱਸ ਸਿੱਧੀ ਜਾਇਆ ਕਰੇਗੀ। ਕਾਫੀ ਲੰਬੇ ਸਮੇਂ ਤੋਂ ਲੋਕਾਂ ਦੀ ਇਹ ਮੰਗ ਸੀ ਕਿਉਂਕਿ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਭੁੱਲਰ ਨੇ ਕਿਹਾ ਕਿ ਜਲਦ ਹੀ ਇਹ ਸਰਵਿਸ ਸ਼ੁਰੂ ਕਰ ਦਿੱਤੀ ਜਾਵੇਗੀ ਤਾਂ ਕਿ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਮੰਤਰੀ ਭੁੱਲਰ ਨੇ ਨਾਲ ਹੀ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਦੇ ਨਾਲ ਜੋ ਵਾਅਦੇ ਕੀਤੇ ਸਨ, ਉਹ ਸਾਰੇ ਜਲਦ ਹੀ ਪੂਰੇ ਕਰ ਦਿੱਤੇ ਜਾਣਗੇ।

Laljit Singh Bhullar asks defaulter bus operators to file tax at earliest

ਤਰਨ ਤਾਰਨ ਨਗਰ ਕੌਂਸਲ ਵਿਚ ਹੋਈ ਅੱਜ ਵਿਜੀਲੈਂਸ ਦੀ ਛਾਪੇਮਾਰੀ ਬਾਰੇ ਪੁੱਛੇ ਸਵਾਲ ਉਤੇ ਟਰਾਂਸਪੋਰਟ ਮੰਤਰੀ ਪੰਜਾਬ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀਆਂ ਨੇ ਰਲ ਕੇ ਜੋ ਘਪਲੇ ਕੀਤੇ ਹਨ, ਸਾਰੇ ਹੀ ਜੱਗ ਜਾਹਰ ਕੀਤੇ ਜਾਣਗੇ ਕਿਉਂਕਿ ਇਨ੍ਹਾਂ ਦੋਵਾਂ ਪਾਰਟੀਆਂ ਨੇ ਸਿਸਟਮ ਨੂੰ ਗੰਦਾ ਕੀਤਾ ਸੀ। ਇਸ ਘਪਲਿਆਂ ਵਿੱਚ ਜੋ ਵੀ ਦੋਸ਼ੀ ਹੋਵੇਗਾ, ਉਸ ਉੱਤੇ ਬਣਦੀ ਕਾਰਵਾਈ ਕੀਤੇ ਜਾਵੇਗੀ।

ਭੁੱਲਰ ਨੇ ਕਿਹਾ ਜੋ ਵੀ ਨਜਾਇਜ਼ ਬੱਸਾਂ ਚੱਲਦੀਆਂ ਹਨ, ਉਹ ਸਾਰੀਆਂ ਹੀ ਬੰਦ ਕਰ ਦਿੱਤੀਆਂ ਜਾਣਗੀਆਂ।

Leave a Reply

Your email address will not be published. Required fields are marked *