August 18, 2022

Aone Punjabi

Nidar, Nipakh, Nawi Soch

ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਕੋਠੀ ਅੱਗੇ ਦੋ ਦਿਨਾਂ ਤੋਂ ਲੱਗਿਆ ਈਟੀਟੀ ਅਧਿਆਪਕਾਂ ਦਾ ਪੱਕਾ ਮੋਰਚਾ ਸਮਾਪਤ ਕਰ ਦਿੱਤਾ ਗਿਆ।

1 min read

ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਸਥਿਤ ਰਿਹਾਇਸ਼ ਅੱਗੇ ਈਟੀਟੀ ਅਧਿਆਪਕਾਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਸੀ। ਧਰਨਾ ਦੇ ਰਹੇ ਅਧਿਆਪਕਾਂ ਖਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਲਿਖਿਆ ਹੈ ਕਿ ਜੋ ਅਧਿਆਪਕ ਜ਼ਰੂਰੀ ਕੰਮ/ ਘਰੇਲੂ ਕੰਮ ਲਈ ਛੁੱਟੀ ਲੈ ਕੇ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਦੀ ਕੋਠੀ ਦੇ ਸਾਹਮਣੇ ਧਰਨੇ ਵਿੱਚ ਸ਼ਾਮਿਲ ਸਨ ਉਨ੍ਹਾਂ ਦੀ ਛੁੱਟੀ ਰੱਦ ਕਰਦੇ ਹੋਏ ਬਤੌਰ ਨਿਯੁਕਤੀ ਅਧਿਕਾਰੀ ਹੋਣ ਕਰਕੇ ਸੰਬੰਧਤਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਕਿਸੇ ਕਿਸਮ ਦੀ ਅਣਗਹਿਲੀ ਦੀ ਸੂਰਤ ਵਿੱਚ ਜਿੰਮੇਵਾਰੀ ਆਪ ਦੀ ਨਿੱਜੀ ਹੋਵੇਗੀ

ਈਟੀਟੀ ਅਧਿਆਪਕਾਂ ਦਾ ਪੱਕਾ ਮੋਰਚਾ ਅੱਜ ਸ਼ਾਮ ਸਮਾਪਤ ਕਰ ਦਿੱਤਾ ਗਿਆ। ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਵਿਭਾਗ ਵੱਲੋਂ ਲਿਖਤੀ ਪੈਨਲ ਮੀਟਿੰਗ ਦਾ ਵਿਸ਼ਵਾਸ ਦੁਆਇਆ ਗਿਆ, ਜਿਸ ਤੋਂ ਬਾਅਦ ਜੇਤੂ ਨਾਅਰਿਆਂ ਦੀ ਆਵਾਜ਼ ਵਿੱਚ ਇਸ ਧਰਨੇ ਨੂੰ ਖਤਮ ਕੀਤਾ ਗਿਆ।

Meet Gurmeet Singh Meet Hayer, Barnala MLA, who took as Punjab minister  today

ਇਸ ਮੌਕੇ ਵਿਸਥਾਰ ਵਿਚ ਗੱਲਬਾਤ ਕਰਦਿਆਂ ਅਧਿਆਪਕ ਆਗੂਆਂ ਨੇ ਦੱਸਿਆ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਕੱਲ੍ਹ ਤੋਂ ਸਿੱਖਿਆ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਉਹ ਆਪਣਾ ਧਰਨਾ ਲਗਾਈ ਬੈਠੇ ਸਨ। ਉਨ੍ਹਾਂ ਦੀ ਮੰਗ ਪਿਛਲੇ ਇਕ ਸਾਲ ਤੋਂ ਚੱਲ ਰਹੀ ਡੈਪੂਟੇਸ਼ਨ ਬਦਲੀਆਂ ਨੂੰ ਰੱਦ ਕਰਨ ਦੀ ਹੈ। ਜਿਸ ਸਬੰਧੀ ਅੱਜ ਸਿੱਖਿਆ ਵਿਭਾਗ ਵੱਲੋਂ ਲਿਖਤੀ ਤੌਰ ਉਤੇ ਉਨ੍ਹਾਂ ਨੂੰ ਪੈਨਲ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਅੱਜ ਉਨ੍ਹਾਂ ਨੇ ਆਪਣਾ ਧਰਨਾ ਸਮਾਪਤ ਕਰ ਦਿੱਤਾ ਹੈ।

ਇਸ ਧਰਨੇ ਵਿਚ ਕਿਸਾਨ ਆਗੂ ਮਨਜੀਤ ਧਨੇਰ ਸਮੇਤ ਹੋਰ ਕਿਸਾਨ ਜਥੇਬੰਦੀਆਂ ਦਾ ਵੀ ਵੱਡਾ ਯੋਗਦਾਨ ਰਿਹਾ ਹੈ। ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿਚ ਕਿਸਾਨ ਆਗੂ ਮਨਜੀਤ ਧਨੇਰ ਅਤੇ ਹੋਰ ਆਗੂ ਵੀ ਅਧਿਆਪਕ ਆਗੂਆਂ ਦੇ ਵਫ਼ਦ ਨਾਲ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਮੁੜ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਆਪਣਾ ਸੰਘਰਸ਼ ਸ਼ੁਰੂ ਕਰਨਗੇ।

ਦੂਜੇ ਪਾਸੇ ਅੱਜ ਮੰਤਰੀ ਮੀਤ ਹੇਅਰ ਦੀ ਕੋਠੀ ਨੂੰ ਜਾਂਦੀ ਸੜਕ ਉਤੇ ਬੈਰੀਕੇਡਿੰਗ ਕਰ ਦਿੱਤੀ ਗਈ ਜਿਸ ਨੂੰ ਕਿਸਾਨ ਆਗੂ ਮਨਜੀਤ ਧਨੇਰ ਨੇ ਖੁੱਲ੍ਹਵਾਇਆ। ਧਰਨਾਕਾਰੀ ਅਧਿਆਪਕਾਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਤੇ ਪਰਚੇ ਦਰਜ ਕਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵੀ ਲਾਏ। ਅਧਿਆਪਕ ਡੈਪੂਟੇਸ਼ਨ ਰੱਦ ਕਰਨ ਦੀ ਆਪਣੀ ਮੰਗ ਉਤੇ ਡਟੇ ਹੋਏ ਹਨ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਵੀ ਅਧਿਆਪਕਾਂ ਦੇ ਹੱਕ ਵਿੱਚ ਡਟੀਆਂ ਹਨ। ਕਿਸਾਨ ਆਗੂ ਮਨਜੀਤ ਧਨੇਰ ਨੇ ਹਰ ਪੱਖ ਤੋਂ ਅਧਿਆਪਕਾਂ ਦੀ ਹਮਾਇਤ ਕਰਨ ਦਾ ਐਲਾਨ ਕੀਤਾ।

ETT Teacher stage agitation before house of Education Minister Punjab Gurmeet  Singh Meet Hair | ਈਟੀਟੀ ਅਧਿਆਪਕਾਂ ਨੇ ਦਿਨ ਚੜ੍ਹਦਿਆਂ ਹੀ ਘੇਰੀ ਸਿੱਖਿਆ ਮੰਤਰੀ  ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ

Leave a Reply

Your email address will not be published. Required fields are marked *