July 2, 2022

Aone Punjabi

Nidar, Nipakh, Nawi Soch

ਪੰਜਾਬ ਵਿਚ ਵੀ ਅੱਜ ਤੇਲ ਕੀਮਤਾਂ ਵਿਚ ਮਿਲ ਸਕਦੀ ਹੈ ਵੱਡੀ ਰਾਹਤ

1 min read

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਇਕ ਦਿਨ ਪਹਿਲਾਂ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ ਜਿਸ ’ਚ ਅਹਿਮ ਫੈਸਲੇ ਲਏ ਜਾਣਗੇ। ਸਭ ਤੋਂ ਵੱਡਾ ਫੈਸਲਾ ਤੇਲ ਕੀਮਤਾਂ ’ਚ ਕਟੌਤੀ ਸਬੰਧੀ ਹੋ ਸਕਦਾ ਹੈ ਕਿਉਂਕਿ ਗੁਆਂਢੀ ਸੂਬਿਆਂ ਨੇ ਕੀਮਤਾਂ ਵਿਚ ਕਟੌਤੀ ਕਰਕੇ ਸਰਕਾਰ ਉਤੇ ਦਬਾਅ ਵਧਾ ਦਿੱਤਾ ਹੈ।

ਬਿਜਲੀ ਸਮਝੌਤਿਆਂ ਅਤੇ ਇਨ੍ਹਾਂ ਬਾਰੇ ਵਾਈਟ ਪੇਪਰ ਲਿਆਏ ਜਾਣ ਨੂੰ ਵੀ ਹਰੀ ਝੰਡੀ ਮਿਲਣ ਦਾ ਅਨੁਮਾਨ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਬਿਜਲੀ ਸਮਝੌਤਿਆਂ ਅਤੇ ਮਹਿੰਗੀ ਬਿਜਲੀ ਬਾਰੇ ਵਾਈਟ ਪੇਪਰ ਲਿਆਉਣ ਨੂੰ ਪਹਿਲਾਂ ਹੀ ਪ੍ਰਵਾਨਗੀ ਦੇ ਚੁੱਕੇ ਹਨ।

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਇਕ ਦਿਨ ਪਹਿਲਾਂ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ ਜਿਸ ’ਚ ਅਹਿਮ ਫੈਸਲੇ ਲਏ ਜਾਣਗੇ। ਸਭ ਤੋਂ ਵੱਡਾ ਫੈਸਲਾ ਤੇਲ ਕੀਮਤਾਂ ’ਚ ਕਟੌਤੀ ਸਬੰਧੀ ਹੋ ਸਕਦਾ ਹੈ ਕਿਉਂਕਿ ਗੁਆਂਢੀ ਸੂਬਿਆਂ ਨੇ ਕੀਮਤਾਂ ਵਿਚ ਕਟੌਤੀ ਕਰਕੇ ਸਰਕਾਰ ਉਤੇ ਦਬਾਅ ਵਧਾ ਦਿੱਤਾ ਹੈ।

ਬਿਜਲੀ ਸਮਝੌਤਿਆਂ ਅਤੇ ਇਨ੍ਹਾਂ ਬਾਰੇ ਵਾਈਟ ਪੇਪਰ ਲਿਆਏ ਜਾਣ ਨੂੰ ਵੀ ਹਰੀ ਝੰਡੀ ਮਿਲਣ ਦਾ ਅਨੁਮਾਨ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਬਿਜਲੀ ਸਮਝੌਤਿਆਂ ਅਤੇ ਮਹਿੰਗੀ ਬਿਜਲੀ ਬਾਰੇ ਵਾਈਟ ਪੇਪਰ ਲਿਆਉਣ ਨੂੰ ਪਹਿਲਾਂ ਹੀ ਪ੍ਰਵਾਨਗੀ ਦੇ ਚੁੱਕੇ ਹਨ।ਕੈਬਨਿਟ ਮੀਟਿੰਗ ਵਿੱਚ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਮੂਲੋਂ ਰੱਦ ਕੀਤੇ ਜਾਣ ਅਤੇ ਬੀ.ਐੱਸ.ਐੱਫ. ਦੇ ਅਧਿਕਾਰ ਖੇਤਰ ਨੂੰ ਲੈ ਕੇ ਕੇਂਦਰੀ ਫੈਸਲੇ ਦੇ ਵਿਰੋਧ ਵਿੱਚ ਮਤੇ ਲਿਆਉਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *