ਪੰਜਾਬ ਵਿਧਾਨ ਸਭਾ ਚੋਣਾਂ: ਕੈਪਟਨ ਦੇ ਭਾਜਪਾ ਨਾਲ ਲੜਨ ‘ਤੇ ਕਾਂਗਰਸੀ ਸੰਸਦ ਮੈਂਬਰ ਨੇ ਕਿਹਾ- ਮਿਲ ਕੇ ਵੀ ਨਹੀਂ ਲੈ ਸਕਣਗੇ 117 ਸੀਟਾਂ
1 min read
ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨਾਲ ਮਿਲ ਕੇ ਚੋਣ ਲੜਨ ਦੇ ਐਲਾਨ ਤੋਂ ਬਾਅਦ ਮਾਹੌਲ ਗਰਮਾ ਗਿਆ ਹੈ। ਹੁਣ ਇਸ ‘ਤੇ ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਨੇ ਕਿਹਾ ਕਿ ਜੇਕਰ ਦੋਵੇਂ ਪਾਰਟੀਆਂ ਮਿਲ ਕੇ ਲੜਨ ਤਾਂ ਵੀ ਉਹ 117 ਸੀਟਾਂ ਨਹੀਂ ਲੈ ਸਕਣਗੇ।
