January 27, 2023

Aone Punjabi

Nidar, Nipakh, Nawi Soch

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਖ਼ਤੀ ਵਧ ਗਈ

1 min read

 ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 12 ਜਨਵਰੀ 2022 ਤੱਕ ਕੁਲ 23.8 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀ ਗਈ ਹੈ।

ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜਰ ਰਾਜ ਵਿੱਚ 1028 ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 1131 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨ੍ਹਾਂ ਵਿਚੋਂ 362 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ।

ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਸਰਵਾਈਲੈਂਸ ਟੀਮਾਂ ਵੱਲੋਂ 79766.512 ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 24 ਲੱਖ ਰੁਪਏ ਬਣਦੀ ਹੈ, ਇਸੇ ਤਰ੍ਹਾਂ ਸੂਬੇ ਵਿੱਚ ਨਸ਼ੀਲੇ ਪਦਾਰਥ ਵੀ ਫੜ੍ਹੇ ਗਏ ਹਨ, ਜਿਨ੍ਹਾਂ ਦੀ ਕੀਮਤ 23.366 ਕਰੋੜ ਬਣਦੀ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 4 ਲੱਖ ਰੁਪਏ ਦੀ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ।

ਪੰਜਾਬ ‘ਚ 14 ਫਰਵਰੀ ਨੂੰ ਵੋਟਾਂ ਪੈਣਗੀਆਂ। ਇਸ ਸਬੰਧੀ ਨੋਟੀਫਿਕੇਸ਼ਨ 21 ਜਨਵਰੀ ਨੂੰ ਜਾਰੀ ਹੋਵੇਗਾ। ਨਾਮਜ਼ਦਗੀ ਕਾਗਜ਼ 28 ਜਨਵਰੀ ਤਕ ਭਰੇ ਜਾਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 29 ਜਨਵਰੀ ਨੂੰ ਹੋਵੇਗੀ, ਜਦਕਿ ਨਾਮਜ਼ਦਗੀ ਪੱਤਰ 31 ਜਨਵਰੀ ਤਕ ਵਾਪਸ ਲਏ ਜਾ ਸਕਦੇ ਹਨ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

Leave a Reply

Your email address will not be published. Required fields are marked *