ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜ਼ਲਾਸ 10 ਵਜੇ ਹੋਏਗੀ ਬੈਠਕ।
1 min read
Mann ਸਰਕਾਰ ਨੇ ਚੰਡੀਗੜ੍ਹ ਦੇ ਮੁੱਦੇ ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਹੈ। ਸਵੇਰੇ 10 ਵਜੇ ਸ਼ੁਰੂ ਹੋਵੇਗਾ ਇੱਕ ਦਿਨ ਦਾ ਵਿਸ਼ੇਸ਼ ਇਜਲਾਸ। ਖੁਦ ਮੁੱਖ ਮੰਤਰੀ ਚੰਡੀਗੜ੍ਹ ਮੁੱਦੇ ਤੇ ਮਤਾ ਪੇਸ਼ ਕਰਨਗੇ। ਕੇਂਦਰ ਨੇ ਚੰਡੀਗੜ੍ਹ ‘ਚ ਲਾਗੂ ਕੀਤੇ ਨੇ ਕੇਂਦਰੀ ਸਰਵਿਸ ਰੂਲ।ਜਿਸਦਾ ਪੰਜਾਬ ਦੀਆਂ ਸਿਆਸੀ ਧਿਰਾਂ ਵਿਰੋਧ ਕਰ ਰਹੀਆਂ ਨੇ।ਸ਼ਨ ਦੀ ਲਾਈਵ ਕਾਰਵਾਈ ਪੰਜਾਬ ਸਰਕਾਰ ਅਤੇ ਸੀਐਮਓ ਦੇ ਫੇਸਬੁੱਕ, ਟਵਿੱਟਰ ਅਤੇ ਯੂਟਿਊਬ ਹੈਂਡਲ ‘ਤੇ ਉਪਲਬਧ ਹੋਵੇਗੀ। ਇਸਤੋਂ ਪਹਿਲਾਂ ਅੱਜ ਸ਼ਾਮ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ (cabinet meeting) ਵਿੱਚ ਹੀ ਇਸ ਇਜਲਾਸ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ। ਸੂਤਰਾਂ ਦਾ ਕਹਿਣਾ ਹੈ

ਕਿ ਇਸ ਵਿਸ਼ੇਸ਼ ਸੈਸ਼ਨ ‘ਚ ਸਰਕਾਰ ਪਾਸ ਹੋਣ ਲਈ ਦੋ-ਤਿੰਨ ਬਿੱਲ ਲਿਆ ਸਕਦੀ ਹੈ।ਦੱਸ ਦੇਈਏ ਕਿ 1966 ਤੋਂ ਪਹਿਲਾ ਚੰਡੀਗੜ੍ਹ ਵਿੱਚ ਸੈਂਟਰ ਸਰਵਿਸ ਨਿਯਮ ਲਾਗੂ ਸਨ। 1966 ਵਿੱਚ ਜਦੋਂ ਪੰਜਾਬੀ ਸੂਬਾ ਬਣਿਆ ਉਸ ਵਕਤ ਪੰਜਾਬ ਦੇ ਨਿਯਮ ਲਾਗੂ ਹੋ ਗਏ ਸਨ। ਅੱਜ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿੱਚ ਕਈ ਅਹਿਮ ਫੈਸਲੇ ਲਏ ਜਾਣਗੇ।ਦੱਸ ਦੇਈਏ ਕਿ ਚੰਡੀਗੜ੍ਹ ਦਾ ਮੁੱਦਾ ਇਸ ਸੈਸ਼ਨ ਦਾ ਭਖਵਾਂ ਮੁੱਦਾ ਹੋ ਸਕਦਾ ਹੈ। ਮਾਹਰਾਂ ਅਨੁਸਾਰ ਭਗਵੰਤ ਮਾਨ ਸਰਕਾਰ ਚੰਡੀਗੜ੍ਹ ਮੁੱਦੇ ‘ਤੇ ਭਖਵੀਂ ਚਰਚਾ ਕਰੇਗੀ, ਕਿਉਂ ਇਹ ਪੰਜਾਬੀ ਨਾਲ ਜੁੜਿਆ ਹੋਇਆ ਮੁੱਦਾ ਹੈ ਅਤੇ ਉਹ ਸਾਰੀਆਂ ਪਾਰਟੀਆਂ ਕੇਂਦਰ ਵੱਲੋਂ ਕੀਤੇ ਜਾ ਰਹੇ ਇਸ ਧੱਕੇ ਵਿਰੁੱਧ ਦੱਬ ਕੇ ਬੋਲ ਰਹੀਆਂ ਹਨ ਅਤੇ ਇਸਦਾ ਦਬਾਅ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਵੀ ਪੈ ਰਿਹਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪਿਛਲੀਆਂ ਸਰਕਾਰਾਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਬੁਲਾਉਂਦੀਆਂ ਰਹੀਆਂ ਹਨ। ਇਨ੍ਹਾਂ ਵਿਸ਼ੇਸ਼ ਸੈਸ਼ਨਾਂ ਵਿੱਚ ਵਿਸ਼ੇਸ਼ ਮੁੱਦਿਆਂ ‘ਤੇ ਚਰਚਾ ਕੀਤੀ ਜਾਂਦੀ ਹੈ। ਪਿਛਲੀ ਸਰਕਾਰ ਵੇਲੇ ਅਜਿਹਾ ਕਈ ਵਾਰ ਹੋਇਆ। ਕੈਪਟਨ ਅਮਰਿੰਦਰ ਅਤੇ ਚੰਨੀ ਸਰਕਾਰਾਂ ਦੌਰਾਨ ਕੇਂਦਰੀ ਖੇਤੀ ਕਾਨੂੰਨਾਂ ‘ਤੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਬੁਲਾਏ ਗਏ ਸਨ।