July 6, 2022

Aone Punjabi

Nidar, Nipakh, Nawi Soch

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਜ਼ਬਰਦਸਤ ਹੰਗਾਮਾ, AAP ਤੇ SAD ਨੇ ਕੀਤਾ ਵਾਕਆਊਟ

1 min read

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਅਕਾਲੀ ਦਲ ਦੇ ਵਿਧਾਨਕਾਰ ਸਦਨ ਵਿੱਚ ਕਾਲੇ ਚੋਗੇ (ਕੱਪੜੇ ) ਪਾ ਕੇ ਪੁੱਜੇ। ਸੈਸ਼ਨ ਵਧਾਉਣ ਨੂੰ ਲੈ ਕੇ ਸਦਨ ਵਿਚ ਵਿਰੋਧੀ ਧਿਰ ਆਪ ਤੇ ਅਕਾਲੀ ਦਲ ਵਲੋਂ ਹੰਗਾਮਾ ਕੀਤਾ ਜਾ ਰਿਹਾ ਹੈ। ਅਕ‍ਾਲੀ ਦਲ ਵੱਲੋਂ ਸਦਨ ਵਿਚ ਨਾਅਰੇਬਾਜ਼ੀ ਵੀ ਕੀੇਤੀ ਜਾ ਰਹੀ ਹੈ। ਆਪ ਤੇ ਅਕਾਲੀ ਦਲ ਦੇ ਵਿਧਾਨਕਾਰਾਂ ਵੱਲੋਂ ਵੈੱਲ ‘ਚ ਜਾ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ ਹੈ। ਅਕਾਲੀ ਦਲ ਤੇ ਆੁਪ ਨੇ ਸਦਨ ਵਿਚੋਂ ਵਾਕਆਊਟ ਕਰ ਦਿੱਤਾ ਹੈ।

ਸਹਿਕਾਰਤਾ ਵਿਭਾਗ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਦਨ ਵਿਚ ਵਿਰੋਧੀ ਧਿਰ ਨੂੰ ਭਰੋਸਾ ਦਿੱਤਾ ਕਿ ਉਹ ਸਹਿਕਾਰੀ ਸਭਾਵਾਂ ਦੀ ਲਿਸਟ ਦੇਣ ਉਥੇ DAP ਖਾਦ ਪੁੱਜ ਜਾਵੇਗੀ। ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ BSF ਦਾ ਅਧਿਕਾਰ ਖੇਤਰ ਵਧਾਉਣ ਦੇ ਵਿਰੋਧ ਵਿਚ ਕੇੰਦਰ ਸਰਕਾਰ ਦੀ ਨੋਟੀਫਿਕੇਸ਼ਨ ਰੱਦ ਕਰਨ ਲਈ ਮਤਾ ਪੇਸ਼ ਕੀਤਾ।

ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਦੇ ਖ਼ਿਲਾਫ਼ ਦਲ ਬਦਲੂ ਐਕਟ ਤਹਿਤ ਕਾਰਵਾਈ ਕਰਨ ਲਈ ਆਮ ਆਦਮੀ ਪਾਰਟੀ ਅੱਜ ਵਿਧਾਨ ਸਭਾ ਚ ਪ੍ਰਸਤਾਵ ਲਿਆ ਸਕਦੀ ਹੈ। ਸੂਤਰਾਂ ਅਨੁਸਾਰ ਜੇਕਰ ਪ੍ਰਸਤਾਵ ਲਿਆਉਣ ਵਿੱਚ ਕੋਈ ਕਾਨੂੰਨੀ ਜਾਂ ਤਕਨੀਕੀ ਕਾਰਨ ਹੁੰਦਾ ਹੈ ਤਾਂ ਸਪੀਕਰ ਨੂੰ ਆਪ ਸ਼ਿਕਾਇਤ ਕਰ ਸਕਦੀ ਹੈ । ਵਰਨਣਯੋਗ ਹੈ ਕਿ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਪਿਛਲੇ ਦਿਨ ਦਲ ਬਦਲੂ ਐਕਟ ਤਹਿਤ ਪਾਰਟੀ ਦੇ ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਦੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਸੀ।ਦੱਸ ਦੇਈਏ ਕਿ ਪੰਜਾਬ ਸਰਕਾਰ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ’ਚ ਅੱਠ ਬਿੱਲ ਪੇਸ਼ ਕਰਨ ਜਾ ਰਹੀ ਹੈ। ਹਾਲਾਂਕਿ ਇਨ੍ਹਾਂ ਦੀ ਗਿਣਤੀ ਵੱਧ ਵੀ ਸਕਦੀ ਹੈ। ਸਰਕਾਰ ਵੱਲੋਂ ਬੀਐੱਸਐੱਫ ਦਾ ਦਾਇਰਾ 15 ਕਿਲੋਮੀਟਰ ਤੋਂ 50 ਕਿਲੋਮੀਟਰ ਕਰਨ ਲਈ ਕੇਂਦਰ ਸਰਕਾਰ ਖ਼ਿਲਾਫ਼ ਨਿੰਦਾ ਮਤਾ ਵੀ ਲਿਆਂਦਾ ਜਾਵੇਗਾ। ਸਰਕਾਰ ਸਾਹਮਣੇ ਭਾਵੇਂ ਸਦਨ ’ਚ ਕੋਈ ਵੱਡੀ ਚੁਣੌਤੀ ਨਾ ਪੇਸ਼ ਹੋਵੇ, ਪਰ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਤੇ ਨਿੱਜੀ ਥਰਮਲ ਪਲਾਂਟਾਂ ਦੇ ਨਾਲ ਹੋਏ ਸਮਝੌਤਿਆਂ ਨੂੰ ਰੱਦ ਕਰਨ ਲਈ ਵਿਰੋਧੀ ਧਿਰ ਹਮਲਾਵਰ ਹੋ ਸਕਦੀ ਹੈ। ਵਿਰੋਧੀ ਧਿਰ ਦੀ ਨਜ਼ਰ ਇਸ ਗੱਲ ’ਤੇ ਟਿਕੀ ਹੋਈ ਹੈ ਕਿ ਸਰਕਾਰ ਨਿੱਜੀ ਥਰਮਲ ਪਲਾਂਟਾਂ ਨਾਲ ਹੋਏ ਸਮਝੌਤੇ ਨੂੰ ਰੱਦ ਕਰਨ ਲਈ ਕਿਹੜਾ ਰਸਤਾ ਕੱਢਦੀ ਹੈ। ਉੱਥੇ, ਤਿੰਨ ਖੇਤੀ ਕਾਨੂੰਨਾਂ ਨੂੰ ਪੰਜਾਬ ’ਚ ਅਮਲ ’ਚ ਲਿਆਉਣ ਤੋਂ ਰੋਕਣ ਲਈ ਸਰਕਾਰ ਕੀ ਕਦਮ ਚੁੱਕਣ ਜਾ ਰਹੀ ਹੈ। ਭਾਵੇਂ ਸਰਕਾਰ ਨੇ ਥਰਮਲ ਪਲਾਂਟਾਂ ਨਾਲ ਸਮਝੌਤੇ ਰੱਦ ਕਰਨ ਲਈ ਕੰਪਨੀਆਂ ਨੂੰ ਨੋਟਿਸ ਦਿੱਤਾ ਹੋਇਆ ਹੈ ਪਰ ਵਿਰੋਧੀ ਧਿਰ ਸਰਕਾਰ ’ਤੇ ਨਾ ਸਿਰਫ਼ ਵ੍ਹਾਈਟ ਪੇਪਰ ਲਿਆਉਣ ਤੇ ਸਮਝੌਤਿਆਂ ਨੂੰ ਰੱਦ ਕਰਨ ਲਈ ਵਿਧਾਨ ਸਭਾ ’ਚ ਭਰੋਸਾ ਦੇਣ ’ਤੇ ਸਰਕਾਰ ਨੂੰ ਘੇਰ ਸਕਦੀ ਹੈ। ਹਾਲਾਂਕਿ ਪੰਜਾਬ ਕੈਬਨਿਟ ਨੇ ਇਕ ਦਿਨ ਪਹਿਲਾਂ ਪੰਜਾਬ ਐਨਰਜੀ ਸੇਫਟੀ, ਬਿਜਲੀ ਖ਼ਰੀਦ ਸਮਝੌਤੇ ਰੱਦ ਕਰਨ ਤੇ ਪਾਵਰ ਟੈਰਿਫ ਬਿੱਲ, 2021 ਦੇ ਮੁਡ਼ ਨਿਰਧਾਰਨ ਨੂੰ ਮਨਜ਼ੂੁਰੀ ਦਿੱਤੀ ਹੈ। ਜਿਸ ਨੂੰ ਵੀਰਵਾਰ ਨੂੰ ਪੇਸ਼ ਕੀਤਾ ਜਾਵੇਗਾ। ਬੀਐੱਸਐੱਫ ਦੀ ਹੱਦ ਵਧਾਉਣ ਦੇ ਮਾਮਲੇ ’ਚ ਕੇਂਦਰ ਸਰਕਾਰ ਖ਼ਿਲਾਫ਼ ਨਿੰਦਾ ਮਤੇ ਨੂੰ ਬਹੁਮਤ ਨਾਲ ਪਾਸ ਕਰਵਾਉਣਾ ਸਰਕਾਰ ਲਈ ਕੋਈ ਵੱਡੀ ਚੁਣੌਤੀ ਨਹੀਂ ਹੋਣ ਵਾਲੀ। ਉੱਥੇ, ਦੇਖਣਾ ਪਵੇਗਾ ਕਿ ਕੀਭਾਜਪਾ ਦੇ ਵਿਧਾਇਕ ਸਦਨ ’ਚ ਮੌਜੂਦ ਰਹਿ ਕੇ ਨਿੰਦਾ ਮਤੇ ਦੇ ਖ਼ਿਲਾਫ਼ ਬਿਆਨ ਦਿੰਦੇ ਹਨ ਜਾਂ ਨਹੀਂ। ਆਮ ਤੌਰ ’ਤੇ ਅਜਿਹੇ ਮਾਮਲਿਆਂ ’ਚ ਭਾਜਪਾ ਦੇ ਦੋਵੇਂ ਵਿਧਾਇਕ ਸਦਨ ’ਚ ਦਿਖਾਈ ਨਹੀਂ ਦਿੰਦੇ। ਪੰਜਾਬ ਸਰਕਾਰ 30 ਸਤੰਬਰ, 2021 ਤਕ ਸਾਰੇ ਨਾਜਾਇਜ਼ ਰੂਪ ਨਾਲ ਹੋਏ ਨਿਰਮਾਣ ਕਾਰਜ ਲਈ ‘ਦਿ ਪੰਜਾਬ ਵਨ ਟਾਈਮ ਵਾਲੰਟਰੀ ਡਿਸਕਲੋਜ਼ਰ ਐਂਡ ਸੈਟਲਮੈਂਟ ਆਫ ਵਾਇਓਲੇਸ਼ਨਜ਼ ਆਫ ਬਿਲਡਿੰਗਜ਼ ਬਿੱਲ, 2021’ ਨੂੰ ਕੱਲ੍ਹ ਸਦਨ ’ਚ ਪੇਸ਼ ਕਰੇਗੀ। ਇਸ ਤੋਂ ਇਲਾਵਾ ਪੰਜਾਬ ਇੰਸਟੀਚਿਊਟ ਐਂਡ ਅਦਰ ਬਿਲਡਿੰਗ ਟੈਕਸ ਰਿਪੀਲ ਐਕਟ-2011 ਬਿੱਲ ਵੀ ਪੇਸ਼ ਕੀਤਾ ਜਾਵੇਗਾ। ਉੱਥੇ ਸਾਰਿਆਂ ਦੀ ਨਜ਼ਰ ‘ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂੁਲਰਾਈਜ਼ੇਸ਼ਨ ਆਫ ਕਾਂਟ੍ਰੈਕਚੂਅਲ ਇੰਪਲਾਈਜ਼ ਬਿੱਲ-2021’ਤੇ ਰਹੇਗੀ ਜਿਸ ਤਹਿਤ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫ਼ੈਸਲਾ ਮੰਗਲਵਾਰ ਨੂੰ ਪੰਜਾਬ ਕੈਬਨਿਟ ਨੇ ਕੀਤਾ ਹੈ।

Leave a Reply

Your email address will not be published. Required fields are marked *