January 30, 2023

Aone Punjabi

Nidar, Nipakh, Nawi Soch

ਪੱਟੀ ’ਚ ਯੂਥ ਕਾਂਗਰਸ ਆਗੂਆਂ ’ਤੇ ਦਾਗੀਆਂ ਤਾਬੜ ਤੋੜ ਗੋਲੀਆਂ, ਦੋ ਨੌਜਵਾਨਾਂ ਦੀ ਮੌਤ ਤੇ ਇੱਕ ਗੰਭੀਰ

1 min read

 ਹਲਕਾ ਪੱਟੀ ’ਚ ਬੁੱਧਵਾਰ ਸ਼ਾਮ ਨੂੰ ਦੋ ਕਾਰਾਂ ’ਤੇ ਸਵਾਰ ਹੋ ਕੇ ਆਏ ਕੁਝ ਲੋਕਾਂ ਨੇ ਤਿੰਨ ਨੌਜਵਾਨਾਂ ’ਤੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਦੋ ਨੌਜਵਾਨਾ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਅੰਮ੍ਰਿਤਸਰ ਵਿਚ ਭਰਤੀ ਕਰਵਾਇਆ ਗਿਆ ਹੈ। ਮਾਰੇ ਗਏ ਨੌਜਵਾਨ ਦੀ ਪਛਾਣ ਜਗਦੀਪ ਸਿੰਘ ਮੰਨਾ ਵਜੋਂ ਹੋਈ ਹੈ, ਜੋ ਕਿ ਯੂਥ ਕਾਂਗਰਸ ਦੇ ਸਪੋਕਸਪਰਸਨ ਤੇ ਅਨਮੋਲ ਸਿੰਘ ਜੋ ਕਿ ਯੂਥ ਕਾਂਗਰਸ ਦਾ ਸੀਨੀਅਰ ਵਰਕਰ ਵਜੋ ਹੋਈ ਹੈ। ਜ਼ਖਮੀ ਨੌਜਵਾਨ ਦੀ ਪਛਾਣ ਗੁਰਸੇਵਕ ਸਿੰਘ ਵਜੋਂ ਹੋਈ ਹੈ, ਜੋ ਕਿ ਕਾਂਗਰਸ ਦਾ ਹੀ ਵਰਕਰ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮ੍ਰਿਤਕ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਹੈ।ਯੂਥ ਕਾਂਗਰਸ ਦੇ ਜ਼ਿਲ੍ਹਾ ਤਰਨ ਤਾਰਨ ਪ੍ਰਧਾਨ ਹਰਮਨ ਸੇਖੋ ਨੇ ਦੱਸਿਆ ਕਿ ਪੱਟੀ ਸ਼ਹਿਰ ਦੀ ਸਰਹਾਲੀ ਚੂੰਗੀ ਕੋਲ ਕਾਰ ਵਿਚ ਸਵਾਰ ਹੋ ਕੇ ਆਏ ਲੋਕਾਂ ਨੇ ਤਿੰਨ ਨੌਜਵਾਨਾਂ ਉੱਪਰ ਗੋਲੀਆਂ ਦਾਗੀਆਂ। ਜਿਸਦੇ ਚਲਦਿਆਂ ਉਕਤ ਤਿੰਨੇ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਖੂਨ ਨਾਲ ਲੱਥ ਪਥ ਹੋਏ ਉਕਤ ਨੌਜਵਾਨਾਂ ਨੂੰ ਲੋਕਾਂ ਨੇ ਤੁਰੰਤ ਪੱਟੀ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਦੋ ਨੌਜਵਾਨਾਂ ਨੂੰ ਮਿ੍ਤਕ ਕਰਾਰ ਦੇ ਦਿੱਤਾ। ਜਦੋਂ ਕਿ ਤੀਸਰੇ ਗੰਭੀਰ ਜ਼ਖ਼ਮੀ ਨੂੰ ਇਲਾਜ ਲਈ ਅੰਮਿ੍ਤਸਰ ਦੇ ਨਿੱਜੀ ਹਸਪਤਾਲ ਭੇਜ ਦਿੱਤਾ। ਮਰਨ ਵਾਲਿਆਂ ਦੀ ਪਛਾਣ ਜਗਦੀਪ ਸਿੰਘ ਮੰਨਾ ਅਤੇ ਅਨਮੋਲ ਸਿੰਘ ਮੌਲਾ ਜੋ ਕਿ ਯੂਥ ਕਾਂਗਰਸ ਨਾਲ ਸਬੰਧਤ ਹਨ ਅਤੇ ਜਖਮੀ ਦੀ ਪਛਾਣ ਗੁਰਸੇਵਕ ਸਿੰਘ ਪਿਰੰਗੜੀ ਦੋਨੇ ਮਿ੍ਤਕਾਂ ਵਿਚ ਇਕ ਹਾਲੇ ਅਣ ਵਿਆਹਿਆ ਹੈ ਅਤੇ ਦੂਸਰੇ ਦੇ ਦੋ ਛੋਟੇ ਛੋਟੇ ਲੜਕੇ ਹਨ। ਇਹ ਦੋਵੇਂ ਮ੍ਰਿਤਕ ਪਰਿਵਾਰਾਂ ਦੇ ਇਕਲੌਤੇ ਪੁੱਤਰ ਸਨ।ਮੌਕੇ ‘ਤੇ ਪਹੁੰਚ ਤਰਨਤਾਰਨ ਦੇ ਐਸ ਐਸ ਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ ਦੱਸਿਆ ਜਾ ਰਿਹਾ ਕਿ ਹਮਲਾਵਰ ਦੋ ਗੱਡੀਆਂ ਤੇ ਸਵਾਰ ਹੋ ਕੇ ਆਏ ਸਨ। ਇਲਾਕੇ ਦੇ ਵਿੱਚ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਅਤੇ ਦੋਸ਼ੀਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *