ਫਤਿਹਜੰਗ ਬਾਜਵਾ ਨੇ ਕਿਹਾ ਕਿ ਭਾਜਪਾ ਹੀ ਪੰਜਾਬ ਨੂੰ ਤਰੱਕੀ ਦੇ ਰਾਹ ਪਾ ਸਕਦੀ ਹੈ,
1 min read
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਦੋ ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਤੇ ਬਲਵਿੰਦਰ ਲਾਡੀ ਸਣੇ ਕਈ ਵੱਡੇ ਆਗੂ ਬੀਜੇਪੀ ‘ਚ ਸ਼ਾਮਲ ਗਏ ਹਨ।
ਭਾਜਪਾ ਵਿਚ ਸ਼ਾਮਲ ਹੁੰਦੇ ਹੀ ਫਤਿਹਜੰਗ ਬਾਜਵਾ ਨੇ ਕਿਹਾ ਕਿ ਪੰਜਾਬ ਨੂੰ ਤਰੱਕੀ ਦੇ ਰਾਹੇ ਪਾਉਣਾ ਹੈ ਤਾਂ ਇਕੋ ਹੀ ਜਗ੍ਹਾ ਭਾਜਪਾ ਹੈ। ਉਨ੍ਹਾਂ ਕਿਹਾ ਕਿ ਉਹ ਭਾਜਪਾ ਦਾ ਝੰਡਾ ਲੈ ਕੇ ਪੰਜਾਬ ਜਾਣਗੇ ਤੇ ਪਾਰਟੀ ਲਈ ਡਟ ਕੇ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਅਗਲੇ 2-4 ਮਹੀਨਿਆਂ ਵਿਚ ਤੁਸੀਂ ਵੇਖ ਲਿਓ ਪੰਜਾਬ ਵਿਚ ਬੀਜੇਪੀ ਦਾ ਝੰਡਾ ਕਿਵੇਂ ਲਹਿਰਾਉਂਦਾ ਹੈ।
ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੀ ਪੂਰੇ ਦੇਸ਼ ਲਈ ਵਚਨਬੱਧਤਾ ਨੂੰ ਵੇਖ ਕੇ ਬਹੁਤ ਪ੍ਰਭਾਵਿਤ ਹਨ। ਚੋਣ ਲੜਨ ਦੇ ਮਾਮਲੇ ਉਤੇ ਉਨ੍ਹਾਂ ਕਿਹਾ ਕਿ ਜਿਥੋਂ ਪਾਰਟੀ ਕਹੇਗੀ, ਜ਼ਰੂਰ ਲਾੜਾਂਗਾ।
ਦੱਸ ਦਈਏ ਕਿ ਅੱਜ ਕਾਂਗਰਸ ਦੇ ਦੋ ਵਿਧਾਇਕ ਫਤਿਹਜੰਗ ਬਾਜਵਾ ਤੇ ਬਲਵਿੰਦਰ ਲਾਡੀ ਭਾਜਪਾ ਵਿਚ ਸ਼ਾਮਲ ਹੋਏ ਹਨ।
ਅਕਾਲੀ ਦਲ ਦੇ ਸਾਬਕਾ ਵਿਧਾਇਕ ਗੁਰਤੇਜ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਦਿਨੇਸ਼ ਮੋਗੀਆ, ਰਾਜਦੇਵ ਖਾਲਸਾ ਵੀ ਭਾਜਪਾ ਵਿਚ ਸ਼ਾਮਲ ਹੋਏ ਹਨ।
