January 27, 2023

Aone Punjabi

Nidar, Nipakh, Nawi Soch

ਬਜੀਦਪੁਰ ਵਾਇਰਲ ਵੀਡੀਓ ਮਗਰੋਂ ਪੱਬਾਂ ਭਾਰ ਹੋਈ ਜ਼ਿਲ੍ਹਾ ਪੁਲਿਸ, 84 ਗ੍ਰਾਮ ਹੈਰੋਇਨ ਸਮੇਤ 5 ਗ੍ਰਿਫਤਾਰ

1 min read

A heap of white powder on black floor.

ਇਤਿਹਾਸਕ ਪਿੰਡ ਬਜੀਦਪੁਰ ਵਿਖੇ ਇਕ ਵਿਅਕਤੀ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਾਇਰਲ ਕੀਤੀ ਗਈ ਵੀਡੀਓ ਤੋਂ ਬਾਅਦ ਹਰਕਤ ਵਿਚ ਆਉਂਦਿਆਂ ਨਵ ਨਿਯੁਕਤ ਜ਼ਿਲ੍ਹਾ ਪੁਲਿਸ ਮੁਖੀ ਹਰਮਨਦੀਪ ਸਿੰਘ ਹਾਂਸ ਵੱਲੋਂ ਸਖ਼ਤ ਕਦਮ ਪੁੱਟੇ ਜਾ ਰਹੇ ਹਨ। ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 5 ਵਿਅਕਤੀਆਂ ਨੂੰ 84 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ ਫਿਰੋਜ਼ਪੁਰ ਪੁਲਿਸ ਦੇ ਸਬ ਇੰਸਪੈਕਟਰ ਜੱਜਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬਸਤੀ ਆਵਾ ਵਿਖੇ ਪਹੁੰਚੀ ਤਾਂ, ਦੋ ਮੋਨੇ ਨੌਜਵਾਨ ਖੜੇ ਵਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਤੇ ਮੌਕੇ ਤੋਂ ਖਿਸਕਣ ਲੱਗੇ, ਜਿਨ੍ਹਾਂ ਨੂੰ ਸ਼ੱਕ ਦੀ ਬਿਨਾਅ ‘ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਨ੍ਹਾਂ ਨੇ ਆਪਣਾ ਨਾਮ ਸੂਰਜ, ਮਿੱਠਣ ਉਰਫ ਮਿੱਠੀ ਪੁੱਤਰਾਨ ਰੋਸ਼ਨ ਲਾਲ ਵਾਸੀਅਨ ਡਾ. ਅੰਬੇਦਕਰ ਕਾਲੌਨੀ ਬਸਤੀ ਆਵਾ ਦੱਸਿਆ। ਉਨ੍ਹਾਂ ਦੀ ਤਲਾਸ਼ੀ ਦੌਰਾਨ ਦੋਸ਼ੀ ਸੂਰਜ ਕੋਲੋਂ 33 ਗ੍ਰਾਮ ਹੈਰੋਇਨ ਅਤੇ ਮਿੱਠਣ ਕੋਲੋਂ 17 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਧਰ ਦੂਜੇ ਪਾਸੇ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਪੁਲਿਸ ਦੇ ਏਐੱਸਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਗੰਗ ਕਨਾਲ ਬਾਜੀਦਪੁਰ ਤੋਂ ਬਾਜੇ ਵਾਲਾ ਲਿੰਕ ਰੋਡ ‘ਤੇ ਪਹੁੰਚੇ ਤਾਂ ਇਕ ਵਿਅਕਤੀ ਪੈਦਲ ਆਉਂਦਾ ਵਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਇਕ ਦਮ ਪਿੱਛੇ ਮੁੜ ਪਿਆ, ਜਿਸ ਨੂੰ ਸ਼ੱਕ ਦੀ ਬਿਨਾਅ ‘ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਜਸਬੀਰ ਸਿੰਘ ਉਰਫ ਜੱਸਾ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਬਾਜੀਦਪੁਰ ਦੱਸਿਆ, ਜਿਸ ਦੀ ਤਲਾਸ਼ੀ ਲੈਣ ‘ਤੇ ਇਸ ਕੋਲੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਥਾਣਾ ਕੁੱਲਗੜ੍ਹੀ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈਉਧਰ ਥਾਣਾ ਕੁੱਲਗੜ੍ਹੀ ਦੀ ਪੁਲਿਸ ਦੇ ਏਐੱਸਆਈ ਵਿਨੋਦ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਬਾਜੀਦਪੁਰ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਕੰਵਲਦੀਪ ਸਿੰਘ ਉਰਫ ਕੰਵਲ ਪੁੱਤਰ ਗੁਰਚਰਨ ਸਿੰਘ, ਹਰਪ੍ਰੀਤ ਸਿੰਘ ਉਰਫ ਪੀਤਾ ਪੁੱਤਰ ਜੋਗਿੰਦਰ ਸਿੰਘ ਵਾਸੀਅਨ ਪਿੰਡ ਬਾਜੀਦਪੁਰ ਜੋ ਨਸ਼ਾ ਵੇਚਣ ਦੇ ਆਦੀ ਹਨ ਤੇ ਅੱਜ ਵੀ ਪਿੰਡ ਬਾਜੀਦਪੁਰ ਦੇ ਸ਼ਮਸ਼ਾਨਘਾਟ ਵਿਚ ਗਾਹਕਾਂ ਦੀ ਉਡੀਕ ਕਰ ਰਹੇ ਹਨ, ਜੇਕਰ ਹੁਣੇ ਇਨ੍ਹਾਂ ‘ਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ। ਪੁਲਿਸ ਪਾਰਟੀ ਵੱਲੋਂ ਦੋਸ਼ੀਅਨ ‘ਤੇ ਛਾਪੇਮਾਰੀ ਕਰਕੇ ਕਾਬੂ ਕੀਤੇ ਗਏ ਤੇ ਜਿਨ੍ਹਾਂ ਦੀ ਤਲਾਸ਼ੀ ਲੈਣ ਤੇ ਦੋਵਾਂ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

A heap of white powder on black floor.

Leave a Reply

Your email address will not be published. Required fields are marked *